28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 29-09-2025
ਧਨੌਲਾ, 28 ਸਤੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ ਵਿਖੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ | ਜਸਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਨਿਵਾਸੀ ਕੱਟੂ ਨੇ ਥਾਣਾ ਧਨੌਲਾ ਵਿਖੇ ਬਿਆਨ ਦਿੰਦਿਆਂ ਦੱਸਿਆ ਕਿ ਉਸ ਦਾ ਮਾਮਾ ਸ਼ਿੰਗਾਰਾ ਸਿੰਘ ਅਤੇ ਪਿਤਾ ਕਰਮਜੀਤ ਸਿੰਘ ਮਿੱਠੂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਧਨੌਲੇ ਅੰਡਰ ਬਿ੍ਜ ਕੋਲੋਂ ਦੀ ਲੰਘ ਕੇ ਧਨੌਲਾ ਵੱਲ ਜਾ ਰਹੇ ਸਨ, ਤਾਂ ਸੰਗਰੂਰ ਤੋਂ ਆ ਰਹੀ ਮਹਿੰਦਰਾ ਬੋਲੈਰੋ ਗੱਡੀ ਨੇ ਟੱਕਰ ਮਾਰ ਦਿੱਤੀ | ਸਿੱਟੇ ਵਜੋਂ ਦੋਵੇਂ ਸੜਕ ਕਿਨਾਰੇ ਜਾ ਡਿੱਗੇ ਅਤੇ ਉਸ ਦਾ ਮਾਮਾ ਹਸਪਤਾਲ ਪੁੱਜ ਕੇ ਦਮ ਤੋੜ ਗਿਆ ਤੇ ਪਿਤਾ ਗੰਭੀਰ ਜ਼ਖ਼ਮੀ ਹਾਲਤ ਵਿਚ ਵੱਡੇ ਹਸਪਤਾਲ ਲਈ ਰੈਫ਼ਰ ਕਰ ਦਿੱਤਾ | ਧਨੌਲਾ ਪੁਲਿਸ ਨੇ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਜਿੰਨੇ ਵਿਕਾਸ ਦੇ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੇ ਬਾਕੀ ਰਾਜਨੀਤਕ ਪਾਰਟੀਆਂ ਨੇ 10ਵਾਂ ਹਿੱਸਾ ਵੀ ਨਹੀਂ ਕੀਤੇ-... ਅਗਲੀ ਖ਼ਬਰ ਮਹਿਲ ਕਲਾਂ ਦੇ ਨੌਜਵਾਨ ਨੇ ਆਸਟ੍ਰੇਲੀਆ 'ਚ ਕੀਤੀ ਖ਼ੁਦਕੁਸ਼ੀ
Ad Position 24