ਇਨਕਲਾਬੀ ਕੇਂਦਰ ਦੇ ਆਗੂਆਂ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ 118ਵੇਂ ਜਨਮ ਦਿਨ ਮੌਕੇ ਬਰਨਾਲਾ ਦੇ ਪ੍ਰਸ਼ਾਸਨ ਅਤੇ ਸਿਆਸਤਦਾਨਾਂ ਨੇ ਉਨ੍ਹਾਂ ਨੂੰ ਅਣਗੌਲਿਆ ਕਰ ਦਿੱਤਾ | ਹਾਰ ਪਹਿਨਾਉਣ ਦੀ ਗੱਲ ਤਾਂ ਦੂਰ ਰਹੀ, ਸ਼ਹੀਦ ਭਗਤ ਸਿੰਘ ਚੌਂਕ ਦੀ ਸਫ਼ਾਈ ਕਰਨ ਦੀ ਜ਼ਰੂਰਤ ਨਹੀਂ ਸਮਝੀ | ਉਨ੍ਹਾਂ ਦੱਸਿਆ ਕਿ ਇਨਕਲਾਬੀ ਕੇਂਦਰ ਪੰਜਾਬ ਅਤੇ ਭਾਕਿਯੂ ਏਕਤਾ-ਡਕੌਂਦਾ ਦੇ ਨੌਜਵਾਨ ਵਰਕਰਾਂ ਨੇ ਹੀ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ | ਆਗੂਆਂ ਨੇ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਡਾ: ਬੀ.ਆਰ. ਅੰਬੇਡਕਰ ਦੀ ਫ਼ੋਟੋ ਲਾਉਣ ਵਾਲੀ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸੱਤਾਧਾਰੀ ਧਿਰ ਦੇ ਕਿਸੇ ਵੀ ਆਗੂ ਨੇ ਇਸ ਅਹਿਮ ਦਿਨ ਮੌਕੇ ਸ਼ਹੀਦੀ ਭਗਤ ਸਿੰਘ ਦੇ ਬੁੱਤ ਵੱਲ ਫੇਰਾ ਪਾਉਣ ਦੀ ਲੋੜ ਨਹੀਂ ਸਮਝੀ |