ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਪੰਜਾਬ ਵਿਚ ਪਿਛਲੇ ਮਹੀਨੇ ਆਏ ਹੜ੍ਹਾਂ ਨੇ ਪੰਜਾਬ ਦੇ ਅੱਧੀ ਦਰਜਨ ਦੇ ਕਰੀਬ ਜ਼ਿਲਿ੍ਹਆਂ ਦੇ ਅੰਨਦਾਤੇ ਸਮੇਤ ਹੋਰ ਵਰਗਾਂ ਨੂੰ ਆਰਥਿਕ ਤੌਰ 'ਤੇ ਕਾਫ਼ੀ ਨੁਕਸਾਨ ਕੀਤਾ, ਪਰ ਪੰਜਾਬ ਦੀ ਹਮਦਰਦ ਅਤੇ ਇੱਕੋ ਇਕ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਮੁੜ ਅੰਨਦਾਤੇ ਅਤੇ ਹੋਰ ਵਰਗਾਂ ਦੀ ਜ਼ਿੰਦਗੀ ਲੀਹ 'ਤੇ ਲਿਆਉਣ ਲਈ ਜੋ ਯਤਨ ਕੀਤੇ, ਉਹ ਇਤਿਹਾਸ ਬਣ ਗਏ ਹਨ | ਇਹ ਸ਼ਬਦ ਬੀਬੀ ਬੇਅੰਤ ਕੌਰ ਖਹਿਰਾ ਸੂਬਾ ਵਰਕਿੰਗ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਇਸਤਰੀ ਅਕਾਲੀ ਦਲ ਨੇ ਬੀਬੀ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਨੂੰ ਵਿਸ਼ੇਸ਼ ਮਿਲਣੀ ਉਪਰੰਤ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਅੱਜ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਸਮੂਹ ਬਾਦਲ ਪਰਿਵਾਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕੀਤੇ ਜਾ ਰਹੇ ਕਾਰਜਾਂ ਸਬੰਧੀ ਜਿੱਥੇ ਮਿਲ ਕੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਗਿਆ, ੳੱੁਥੇ ਜ਼ਿਲੇ੍ਹ ਬਰਨਾਲੇ ਨਾਲ ਸਬੰਧਿਤ ਇਸਤਰੀ ਅਕਾਲੀ ਦਲ ਸਬੰਧੀ ਆ ਰਹੀਆਂ ਸਮੱਸਿਆਵਾਂ ਅਤੇ ਜਲਦ ਹੀ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਕੀਤੇ ਜਾ ਰਹੇ ਯਤਨਾਂ 'ਤੇ ਚਰਚਾ ਵੀ ਕੀਤੀ | ਉਨ੍ਹਾਂ ਦੱਸਿਆ ਕਿ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਜਿੱਥੇ ਬੁਲੰਦ ਹੌਸਲੇ ਨਾਲ ਪਾਰਟੀ ਲਈ ਕੰਮ ਕਰਨ ਲਈ ਕਿਹਾ, ੳੱੁਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਬਾਸ਼ਿੰਦਿਆਂ ਦੀ ਜ਼ਿੰਦਗੀ ਮੁੜ ਲੀਹ 'ਤੇ ਲਿਆਉਣ ਲਈ ਹਰ ਯਤਨ ਕਰਨ ਲਈ ਵੀ ਕਿਹਾ |