28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਨੇਕੀ ਦੇ ਸੁਨਹਿਰੇ ਸਫ਼ਰ ਦਾ ਹੋਕਾ ਦੇਣ ਦੇ ਅਹਿਮ ਵਸੀਲੇ ਹਨ ਰਾਮਲੀਲ੍ਹਾ ਕਲੱਬ-ਰੁਪਿੰਦਰ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 29-09-2025
ਧਨੌਲਾ, 28 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸ੍ਰੀ ਆਦਿ ਸ਼ਕਤੀ ਰਾਮਲੀਲ੍ਹਾ ਕਲੱਬ ਧਨੌਲਾ ਦੀ ਪ੍ਰਬੰਧਕੀ ਟੀਮ ਵਧਾਈ ਦੀ ਪਾਤਰ ਹੈ ਜਿਹੜੀ ਧਾਰਮਿਕ ਸਮਾਗਮ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀ ਸ਼ਾਦੀ ਕਰਨ ਲਈ ਵਡਮੁੱਲਾ ਉਪਰਾਲਾ ਕਰਨ ਜਾ ਰਹੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਰੁਪਿੰਦਰ ਸਿੰਘ ਸੰਧੂ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਸ੍ਰੀ ਸੰਧੂ ਨੇ ਆਖਿਆ ਕਿ ਧਾਰਮਿਕ ਸਥਾਨ ਸਕੂਲੀ ਵਿੱਦਿਆ ਤੋਂ ਇਲਾਵਾ ਸੰਸਕਾਰੀ ਵਿੱਦਿਆ ਦੇਣ ਦੇ ਸਭ ਤੋਂ ਅਹਿਮ ਵਸੀਲੇ ਹਨ | ਉਨ੍ਹਾਂ ਆਖਿਆ ਕਿ ਮਾਨਵਤਾ ਦੀ ਭਲਾਈ ਦੇ ਇਹ ਉਹ ਵਸੀਲੇ ਹਨ ਜਿਨ੍ਹਾਂ ਦੇ ਜਰੀਏ ਬਦੀ ਦਾ ਹਸ਼ਰ ਤੇ ਨੇਕੀ ਦੇ ਸੁਨਹਿਰੇ ਸਫ਼ਰ ਦਾ ਸਰਲ ਭਾਸ਼ਾ ਵਿਚ ਅਨੁਵਾਦ ਦੇਖਣ ਅਤੇ ਸਿੱਖਣ ਨੂੰ ਮਿਲਦਾ ਹੈ | ਉਨ੍ਹਾਂ ਨੇ ਕਲੱਬ ਪ੍ਰਬੰਧਕਾਂ ਨੂੰ ਹਰ ਸਹਾਇਤਾ ਦੇਣ ਦਾ ਵੀ ਭਰੋਸਾ ਦਿਵਾਇਆ | ਸਮਾਗਮ ਦੌਰਾਨ ਸੀਨੀਅਰ ਆਗੂ ਗੁਰਦੀਪ ਸਿੰਘ ਬਾਠ, ਸੁਖਵਿੰਦਰ ਸਿੰਘ ਮੁੰਦਰੀ ਐਮ.ਸੀ. ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ | ਕਲੱਬ ਪ੍ਰਬੰਧਕਾਂ ਵਲੋਂ ਪੁੱਜੇ ਪਤਵੰਤੇ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਪੱਖੋ ਕਲਾਂ ਵਿਖੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਸੂਬਾ ਵਰਕਿੰਗ ਕਮੇਟੀ ਮੈਂਬਰ ਬੇਅੰਤ ਕੌਰ ਖਹਿਰਾ ਨੇ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ
Ad Position 24