28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸਹਿਕਾਰੀ ਸਭਾ ਪੱਖੋ ਕਲਾਂ ਵਿਖੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 29-09-2025
ਰੂੜੇਕੇ ਕਲਾਂ, 28 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਦੀ ਸਹਿਕਾਰੀ ਸਭਾ ਪੱਖੋ ਕਲਾਂ ਵਿਖੇ ਸਭਾ ਦੀ ਪ੍ਰਬੰਧ ਕਮੇਟੀ ਨਾ ਹੋਣ ਕਰ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਸਹਿਕਾਰੀ ਸਭਾ ਦੇ ਕਿਸਾਨ ਮੈਂਬਰਾਂ ਨੇ ਇਕੱਤਰ ਹੋ ਕੇ ਭਾਕਿਯੂ ਕਾਦੀਆਂ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਬੱਲ੍ਹੀ ਪੱਖੋ ਕਲਾਂ, ਰਣਜੀਤ ਸਿੰਘ, ਲਖਵਿੰਦਰ ਸਿੰਘ, ਭਾਰਤ ਭੂਸ਼ਨ ਮੈਂਬਰ ਪੰਚਾਇਤ, ਜਗਜੀਤ ਸਿੰਘ ਸਾਬਕਾ ਪ੍ਰਧਾਨ ਸਭਾ, ਹਰਪ੍ਰੀਤ ਸਿੰਘ ਕਾਲਾ, ਅਮਨ ਸਿੰਘ, ਪਾਲਾ ਸਿੰਘ ਪੰਚਾਇਤ ਮੈਂਬਰ ਆਦਿ ਆਗੂਆਂ ਦੀ ਅਗਵਾਈ ਵਿਚ ਤਹਿਸੀਲਦਾਰ ਤਪਾ ਨੂੰ ਮੰਗ ਪੱਤਰ ਦਿੱਤਾ ਗਿਆ | ਇਕਾਈ ਪ੍ਰਧਾਨ ਬਲਜੀਤ ਸਿੰਘ ਬੱਲ੍ਹੀ ਨੇ ਆਪਣੇ ਸਾਥੀਆਂ ਸਮੇਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਹਿਕਾਰੀ ਸਭਾ ਪੱਖੋ ਕਲਾਂ ਵਿਖੇ ਸਭਾ ਦੀ ਪ੍ਰਬੰਧਕ ਕਮੇਟੀ ਨਹੀਂ ਹੈ | ਜਿਸ ਕਰ ਕੇ ਸਭਾ ਦੇ ਕਿਸਾਨ ਮੈਂਬਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਭਾ ਦੇ ਖੇਤੀ ਸੰਦ ਖ਼ਰਾਬ ਹੋ ਚੁੱਕੇ ਹਨ ਜਿਨ੍ਹਾਂ ਦੀ ਰਿਪੇਅਰ ਨਹੀਂ ਕਰਵਾਈ ਗਈ ਹੈ | ਸਭਾ ਵਿਖੇ ਕਣਕ ਦੀ ਫ਼ਸਲ ਦੀ ਬਿਜਾਈ ਲਈ ਲੋੜੀਂਦੀ ਡੀ.ਏ.ਪੀ ਖਾਦ ਨਹੀਂ ਆ ਰਹੀ ਹੈ | ਇਕੱਤਰ ਸਮੂਹ ਕਿਸਾਨਾਂ ਤੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਡੀ.ਸੀ. ਬਰਨਾਲਾ ਤੋਂ ਮੰਗ ਕੀਤੀ ਹੈ ਕਿ ਸਹਿਕਾਰੀ ਸਭਾ ਪੱਖੋ ਕਲਾਂ ਵਿਖੇ ਖੇਤੀ ਸੰਦਾਂ ਦੀ ਰਿਪੇਅਰ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਪਿੰਡ ਦੇ ਕਿਸਾਨਾਂ ਲਈ ਲੋੜੀਂਦੀ ਡੀ.ਏ.ਪੀ. ਖਾਦ ਸਭਾ ਵਿਖੇ ਭੇਜੀ ਜਾਵੇ | ਜੇਕਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਹੱਲ ਨਾ ਕੀਤਾ ਤਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਰੋਸ ਧਰਨਾ ਦੇ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ | ਇਸ ਮੌਕੇ ਸਬ- ਇੰਸਪੈਕਟਰ ਗੁਰਪਾਲ ਸਿੰਘ ਮੁੱਖ ਅਫ਼ਸਰ ਪੁਲਿਸ ਥਾਣਾ ਰੂੜੇਕੇ ਕਲਾਂ, ਚੌਕੀਦਾਰ ਪਾਲਾ ਸਿੰਘ, ਸਾਬਕਾ ਸਰਪੰਚ ਸੁਖਪਾਲ ਸਿੰਘ ਸਮਰਾ ਤੋਂ ਇਲਾਵਾ ਪਿੰਡ ਦੇ ਕਿਸਾਨ ਤੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ-ਕਾ. ਮੰਗਤ ਰਾਮ ਪਾਸਲਾ ਅਗਲੀ ਖ਼ਬਰ ਨੇਕੀ ਦੇ ਸੁਨਹਿਰੇ ਸਫ਼ਰ ਦਾ ਹੋਕਾ ਦੇਣ ਦੇ ਅਹਿਮ ਵਸੀਲੇ ਹਨ ਰਾਮਲੀਲ੍ਹਾ ਕਲੱਬ-ਰੁਪਿੰਦਰ ਸਿੰਘ ਸੰਧੂ
Ad Position 24