28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਬਾਸਕਟਬਾਲ ਦੀ ਟੀਮ ਜੇਤੂ

Ad Position 21
No active advertisement
ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਬਾਸਕਟਬਾਲ ਟੀਮ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਸੰਸਥਾ ਪ੍ਰਬੰਧਕ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 29-09-2025
ਰੂੜੇਕੇ ਕਲਾਂ, 28 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੀ ਬਾਸਕਟਬਾਲ ਟੀਮ ਨੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 69ਵੀਆਂ ਸਕੂਲੀ ਖੇਡ ਮੁਕਾਬਲਿਆਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਜਿੱਤ ਹਾਸਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਸੰਸਥਾ ਦੀ ਬਾਸਕਟਬਾਲ ਟੀਮ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਦੱਸਿਆ ਕਿ ਸਾਡੀ ਸੰਸਥਾ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚੋਂ ਜਿੱਤ ਹਾਸਲ ਕੀਤੀ ਹੈ | ਜੇਤੂ ਟੀਮ ਦੇ ਖਿਡਾਰੀਆਂ ਦੀ ਰਾਜ ਪੱਧਰੀ ਬਾਸਕਟਬਾਲ ਮੁਕਾਬਲੇ ਲਈ ਚੋਣ ਕੀਤੀ ਗਈ ਹੈ | ਸੰਸਥਾ ਦੇ ਖਿਡਾਰੀਆਂ ਨੇ ਚੈੱਸ ਤੇ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿਚੋਂ ਵੀ ਜਿੱਤ ਹਾਸਲ ਕੀਤੀ ਹੈ | ਸੰਸਥਾ ਦੇ ਵਿਦਿਆਰਥੀ ਹਰ ਇਕ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ | ਇਸ ਮੌਕੇ ਸੰਸਥਾ ਦੇ ਵਿਦਿਆਰਥੀ ਦੇ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ <br/> ਅਗਲੀ ਖ਼ਬਰ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ-ਕਾ. ਮੰਗਤ ਰਾਮ ਪਾਸਲਾ
Ad Position 24