28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਹੈਰੋਇਨ ਸਮੇਤ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 29-09-2025
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੁਲਿਸ ਚੌਂਕੀ ਮਹਿਲਾਂ ਚੌਂਕ ਦੀ ਪੁਲਿਸ ਵਲੋਂ ਇੱਕ ਨੌਜਵਾਨ ਨੂੰ 8 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਹੌਲਦਾਰ ਜਗਦੀਪ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਹਿਲਾਂ ਚੌਂਕ ਤੋਂ ਪਟਿਆਲਾ ਵੱਲ ਜਾਂਦਿਆਂ ਪਿੰਡ ਦੇ ਛੱਪੜ ਸਾਹਮਣੇ ਸ਼ਮਸ਼ਾਨਘਾਟ ਨੇੜਿਉਂ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ 8 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤਾ ਗਿਆ | ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ ਵਾਸੀ ਮਹਿਲਾਂ ਵਜੋਂ ਹੋਈ | ਜਿਸ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਧੂਰੀ ਵਿਕਾਸ ਮੰਚ ਨੇ ਡਿਵਾਈਡਰ 'ਤੇ ਬੂਟੇ ਲਗਾਏ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਬਾਸਕਟਬਾਲ ਦੀ ਟੀਮ ਜੇਤੂ
Ad Position 24