ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਪਿੰਡ ਚੰੂਘਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਅਤੇ ਬਾਬਾ ਨਾਹਰ ਸਿੰਘ ਦੀ ਯਾਦ ਵਿਚ 29ਵਾਂ ਸਾਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ ਸ਼ੁਰੂ ਹੋ ਕੇ 1 ਅਕਤੂਬਰ ਤੱਕ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰਪਾਲ ਸਿੰਘ ਪ੍ਰਧਾਨ, ਜਥੇਦਾਰ ਮਹਿੰਗਾ ਸਿੰਘ ਚੰੂਘਾ ਮੀਤ ਪ੍ਰਧਾਨ, ਮਹਿੰਦਰ ਸਿੰਘ ਸੈਕਟਰੀ, ਹਰਦੇਵ ਸਿੰਘ ਕਮੇਟੀ ਮੈਂਬਰ, ਡਾ: ਹਰਜਿੰਦਰ ਸਿੰਘ ਕਮੇਟੀ ਮੈਂਬਰ, ਸੁਖਪਾਲ ਸਿੰਘ ਸੁੱਖਾ ਕਮੇਟੀ ਮੈਂਬਰ, ਨਿਰਮਲ ਸਿੰਘ ਕਮੇਟੀ ਮੈਂਬਰ, ਨਿਰਭੈ ਸਿੰਘ ਜੁਗਨੀ ਬਾਬਾ ਕਮੇਟੀ ਮੈਂਬਰ, ਦਰਸ਼ਨ ਸਿੰਘ ਕਮੇਟੀ ਮੈਂਬਰ ਦੱਸਿਆ ਕਿ ਸਮੂਹ ਪ੍ਰਬੰਧਕ ਕਮੇਟੀ, ਪਿੰਡ ਵਾਸੀਆਂ, ਪੰਚਾਇਤ ਅਤੇ ਸ਼੍ਰੋਮਣੀ ਕਮੇਟੀ ਹਲਕਾ ਭਦੌੜ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਮੌਕੇ ਧਾਰਮਿਕ ਦੀਵਾਨ, ਢਾਡੀ ਅਤੇ ਕਵੀਸ਼ਰ ਜਥੇ ਇਤਿਹਾਸ ਸੁਣਾਉਣਗੇ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਹੁੰਚ ਰਹੀ ਪੰਜ ਪਿਆਰੇ ਸਾਹਿਬਾਨ ਦੀ ਟੀਮ ਅੰਮਿ੍ਤ ਸੰਚਾਰ ਕਰਵਾਏਗੀ ਤੇ ਸਮਾਜ ਸੇਵੀ ਆੜ੍ਹਤੀਆ ਪਰਿਵਾਰ ਵਲੋਂ ਅੱਖਾਂ ਦੇ ਚੈੱਕਅਪ ਕੈਂਪ, ਕੇਸਧਾਰੀ ਬੱਚਿਆਂ ਦਾ ਸਨਮਾਨ ਵੀ ਕੀਤਾ ਜਾਵੇਗਾ ਤੇ ਸ੍ਰੀ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੇ ਭੋਗ ਪਾਏ ਜਾਣਗੇ |