09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪਟਾਕੇ ਸਟੋਰ ਕਰ ਕੇ ਵੇਚਣ ਵਾਲੇ 2 ਦੁਕਾਨਦਾਰਾਂ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 19-10-2025
ਤਪਾ ਮੰਡੀ, 18 ਅਕਤੂਬਰ (ਵਿਜੇ ਸ਼ਰਮਾ)-ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਨਿਰਦੇਸ਼ਾਂ ਅਤੇ ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਇੰਚਾਰਜ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਹਿਰ 'ਚ ਦੁਕਾਨਦਾਰ ਅਜੇ ਕੁਮਾਰ ਅਤੇ ਘਣਸ਼ਿਆਮ ਦਾਸ ਤੇ ਸੰਘਣੀ ਆਬਾਦੀ 'ਚ ਸ਼ਰੇ੍ਹਆਮ ਪਟਾਕੇ ਵੇਚ ਕੇ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਸਨ | ਸਹਾਇਕ ਥਾਣੇਦਾਰ ਹਰਿੰਦਰ ਪਾਲ ਸਿੰਘ ਅਤੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ ਨੇ ਵੱਖ-ਵੱਖ ਪੁਲਿਸ ਪਾਰਟੀਆਂ ਦੁਆਰਾ ਉਕਤ ਦੁਕਾਨਾਂ 'ਤੇ ਕਾਰਵਾਈ ਕਰਦਿਆਂ ਦੁਕਾਨਾਂ 'ਚ ਪਏ ਪਟਾਕਿਆਂ ਨੂੰ ਜ਼ਬਤ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਸ਼ਹਿਰ ਦੇ ਕੁੱਝ ਵਿਅਕਤੀਆਂ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਸ਼ਹਿਰ ਅੰਦਰ ਵੱਡਾ ਪਟਾਕਾ ਰਾਤ ਬਰਾਤੇ ਲਿਆ ਕੇ ਵੱਡੀ ਪੱਧਰ 'ਤੇ ਸਟੋਰ ਕੀਤਾ ਗਿਆ ਹੈ | ਅਗਰ ਕੋਈ ਅਣਸੁਖਾਂਵੀ ਘਟਨਾ ਵਾਪਰ ਗਈ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ | ਇਸ ਲਈ ਪੁਲਿਸ ਨੂੰ ਚਾਹੀਦਾ ਹੈ ਕਿ ਸਟੋਰ ਕੀਤਾ ਪਟਾਕਾ ਜ਼ਬਤ ਕੀਤਾ ਜਾਵੇ ਕਿਉਂਕਿ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹੋਇਆਂ ਪ੍ਰਸ਼ਾਸਨ ਵੱਲੋਂ ਹਰ ਵਾਰ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਦੁਕਾਨਦਾਰਾਂ ਨੂੰ ਪਟਾਕੇ ਵੇਚਣ ਲਈ ਵੱਖਰੀ ਥਾਂ ਅਲਾਟਮੈਂਟ ਕੀਤੀ ਜਾਂਦੀ ਹੈ ਪਰ ਦੀਵਾਲੀ ਵਾਲੇ ਦਿਨ ਦੁਕਾਨਦਾਰਾਂ ਵਲੋਂ ਦੁਕਾਨਾਂ ਅੱਗੇ ਪਟਾਕੇ ਰੱਖ ਕੇ ਸ਼ਰੇ੍ਹਆਮ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ | ਇਸ ਲਈ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਨੂੰ ਵੱਖਰੀ ਥਾਂ ਅਲਾਟ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਖੇਤਾਂ 'ਚ ਸਾੜਨ ਦੀ ਬਜਾਏ ਮਿੱਟੀ 'ਚ ਮਿਲਾ ਕੇ ਖੇਤੀ ਕਰਨ ਵਾਲਾ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਬਣਿਆ ਕਿਸਾ... ਅਗਲੀ ਖ਼ਬਰ ਪੁਰਾਤਨ ਡੇਰਾ ਚੱਕੂਆਣਾ ਸਾਹਿਬ ਕੁਰੜ ਵਿਖੇ ਧਾਰਮਿਕ ਸਮਾਗਮ 28 ਤੋਂ
Ad Position 24