ਮਹਿਲ ਕਲਾਂ, 18 ਅਕਤੂਬਰ (ਅਵਤਾਰ ਸਿੰਘ ਅਣਖੀ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਦੀਵਾਲੀ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ | ਰੰਗੋਲੀ ਮੁਕਾਬਲੇ 'ਚੋਂ ਪਹਿਲਾ ਸਥਾਨ ਨੀਲਾ ਹਾਊਸ, ਦੂਜਾ ਸਥਾਨ ਲਾਲ ਹਾਊਸ ਅਤੇ ਤੀਜਾ ਸਥਾਨ ਹਰਾ ਹਾਊਸ ਨੇ ਪ੍ਰਾਪਤ ਕੀਤਾ | ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ ਸਕੂਲ ਦੇ ਵਿਦਿਆਰਥੀਆਂ ਵਲੋਂ ਲੋੜਵੰਦ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੰਡੀਆਂ ਗਈਆਂ | ਮੁੱਖ ਅਧਿਆਪਕ ਸਾਹਿਬ ਸਿੰਪਲ ਠਾਕੁਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਸਬੰਧੀ ਜਾਣੂ ਕਰਵਾਉਂਦਿਆਂ ਕਿਹਾ ਕਿ ਰੌਸ਼ਨੀਆਂ ਦਾ ਪ੍ਰਤੀਕ ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ | ਇਸ ਮੌਕੇ ਸਕੂਲ ਦੇ ਐਮ. ਡੀ. ਪਰਮਜੀਤ ਕੌਰ ਅਤੇ ਚਮਕੌਰ ਸਿੰਘ ਨੇ ਸਭ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ |