ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਨਾਟਕ ਪੇਸ਼ ਕੀਤਾ | ਵਿਦਿਆਰਥੀਆਂ ਨੇ ਰੰਗ ਬਿਰੰਗੀਆਂ ਲੜੀਆਂ, ਦੀਵਿਆਂ ਨਾਲ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਅਤੇ ਆਪਣੀਆਂ ਕਲਾਸਾਂ ਅਤੇ ਸਕੂਲ ਦੇ ਆਲੇ-ਦੁਆਲੇ ਦੀਆਂ ਜਗ੍ਹਾ ਨੂੰ ਰੰਗੋਲੀ ਨਾਲ ਸਜਾਇਆ ਗਿਆ | ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਕਿਹਾ ਕਿ ਦੀਵਾਲੀ ਸਿਰਫ਼ ਪਟਾਖੇ ਚਲਾਉਣ ਦਾ ਤਿਉਹਾਰ ਨਹੀਂ ਹੈ, ਸਗੋਂ ਇਹ ਰੌਸ਼ਨੀਆਂ ਦਾ ਪ੍ਰਤੀਕ ਹੈ | ਸੰਸਥਾ ਦੇ ਐਮ.ਡੀ. ਸ਼ਿਵ ਸਿੰਗਲਾ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਇਕ-ਦੂਜੇ ਨਾਲ ਜੋੜਦੇ ਹਨ | ਇਹ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਆਪਣੇ ਜੀਵਨ ਵਿਚ ਹਨੇਰੇ ਨੂੰ ਦੂਰ ਕਰ ਕੇ ਗਿਆਨ, ਪ੍ਰੇਮ ਅਤੇ ਸਚਾਈ ਦੀ ਰੌਸ਼ਨੀ ਫੈਲਾਈਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |