ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਨੂੰ ਵਿਦਿਆਰਥੀਆਂ ਵਲੋਂ ਸਜਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਅੰਤਰ ਹਾਊਸ ਰੰਗੋਲੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |