12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਮੀਂਹ ਕਾਰਨ ਘਰਾਂ ਅਤੇ ਖੇਤਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਹੋਇਆ ਮਨਜ਼ੂਰ - ਭਗਤਪੁਰਾ <br/>

Ad Position 21
No active advertisement
ਅਜੀਤ ਡੈਸਕ 20-10-2025
ਸ਼ਹਿਣਾ, 19 ਅਕਤੂਬਰ (ਪ. ਪ.)-ਪਿਛਲੇ ਸਮੇਂ ਦੌਰਾਨ ਹਲਕਾ ਭਦੌੜ ਦੇ ਪਿੰਡਾਂ ਵਿਚ ਖੇਤਾਂ ਅਤੇ ਘਰਾਂ ਦਾ ਜੋ ਨੁਕਸਾਨ ਹੋਇਆ, ਉਸ ਦਾ ਮੁਆਵਜ਼ਾ ਸਰਕਾਰ ਵਲੋਂ ਕਰੋੜਾਂ ਰੁਪਏ ਮਨਜ਼ੂਰ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਲਵਦੀਪ ਸਿੰਘ ਭਗਤਪੁਰਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਵੇਂ ਭਦੌੜ ਹਲਕੇ ਵਿਚ ਫ਼ਸਲਾਂ ਦਾ ਨੁਕਸਾਨ ਮੀਂਹ ਕਾਰਨ ਘੱਟ ਹੋਇਆ, ਪਰ ਲੋਕਾਂ ਦੇ ਘਰਾਂ ਦਾ ਨੁਕਸਾਨ ਕਾਫੀ ਹੋਇਆ ਸੀ | ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਪੜਤਾਲੀਆ ਟੀਮਾਂ ਨੇ ਦੋ ਹਫ਼ਤਿਆਂ ਵਿਚ ਹੋਏ ਨੁਕਸਾਨ ਦੀ ਰਿਪੋਰਟ ਸਰਕਾਰ ਤੱਕ ਪਹੁੰਚਾਈ, ਉਕਤ ਰਿਪੋਰਟਾਂ ਦੇ ਆਧਾਰ 'ਤੇ ਸਰਕਾਰ ਵਲੋਂ ਜੋ ਮੁਆਵਜ਼ਾ ਪਾਸ ਕੀਤਾ ਗਿਆ ਹੈ, ਉਹ ਪ੍ਰਸ਼ਾਸਨ ਵਲੋਂ ਹਲਕਾ ਵਿਧਾਇਕ ਲਾਭ ਸਿੰਘ ਦੀ ਅਗਵਾਈ ਵਿਚ ਛੇਤੀ ਹੀ ਵੰਡਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਵਲੋਂ ਵਾਰਡ ਨੰ: 5 ਦੇ ਖੁਸ਼ਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ, ਸਜੇ ਬਾਜ਼ਾਰ
Ad Position 24