12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਰਕਾਰੀ ਜ਼ਮੀਨਾਂ ਵੇਚਣ ਦਾ ਤਿੱਖਾ ਵਿਰੋਧ

Ad Position 21
No active advertisement
ਅਜੀਤ ਡੈਸਕ 20-10-2025
ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਪਾਵਰਕਾਮ ਤੇ ਟਰਾਂਸਕੋ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਸਬੰਧੀ ਸਰਕਾਰੀ ਫ਼ੈਸਲਿਆਂ ਦਾ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਰਕਾਰੀ ਜ਼ਮੀਨਾਂ ਵੇਚਣ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ | ਇਸ ਗੱਲ ਦਾ ਪ੍ਰਗਟਾਵਾ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਰਜਿ: ਦੇ ਸੂਬਾ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ, ਜਰਨਲ ਸਕੱਤਰ ਧਨਵੰਤ ਸਿੰਘ ਭੱਠਲ, ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਕੁਮਾਰ ਸ਼ਰਮਾ, ਡਿਪਟੀ ਜਨਰਲ ਸਕੱਤਰ ਸ਼ਿਵ ਕੁਮਾਰ ਤਿਵਾੜੀ ਅਤੇ ਪੈੱ੍ਰਸ ਸਕੱਤਰ ਸ਼ਿੰਦਰ ਧੌਲਾ ਵਲੋਂ ਲਿਖਤੀ ਬਿਆਨ ਜਾਰੀ ਕਰਦਿਆਂ ਆਗੂਆਂ ਕਿਹਾ ਕਿ ਬਿਜਲੀ ਅਦਾਰੇ ਨੂੰ ਲੋਕਾਂ ਵਲੋਂ ਦਾਨ ਕੀਤੀ ਤੇ ਅਦਾਰੇ ਵਲੋਂ ਖ਼ੁਦ ਬਣਾਈਆਂ ਪ੍ਰਾਪਰਟੀਆਂ ਨੂੰ ਜੇਕਰ ਵੇਚਿਆ ਜਾ ਰਿਹਾ ਹੈ | ਆਗੂਆਂ ਕਿਹਾ ਕਿ ਅਜਿਹਾ ਸਾਰਾ ਕੁੱਝ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀਆਂ ਨੀਤੀਆਂ ਤਹਿਤ ਵਾਪਰ ਰਿਹਾ ਹੈ | ਜਿਵੇਂ ਕੇਂਦਰ ਦੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ, ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਅਤੇ ਹੁਣ ਖੇਤੀ ਯੂਨੀਵਰਸਿਟੀ, ਬਾਗ਼ਬਾਨੀ ਅਤੇ ਪਾਵਰਕਾਮ ਦੀਆਂ ਬੇਸ਼ਕੀਮਤੀ ਜਾਇਦਾਦਾਂ ਨੂੰ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਨਿਆਂ ਨੂੰ ਲੁਟਾ ਰਹੀ ਹੈ | ਇਸ ਮਸਲੇ ਸਬੰਧੀ ਪੈਨਸ਼ਨਰ ਐਸੋਸੀਏਸ਼ਨ ਬਾਕੀ ਜਥੇਬੰਦੀਆਂ ਨਾਲ ਮਿਲ ਕੇ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਂਝਾ ਅਤੇ ਆਪਣੇ ਪੱਧਰ 'ਤੇ ਵੀ ਤਿੱਖਾ ਤੇ ਫ਼ੈਸਲਾਕੁਨ ਸੰਘਰਸ਼ ਕਰਕੇ ਜ਼ਮੀਨਾਂ ਦੀ ਰਾਖੀ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ
Ad Position 24