ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸੈਕਰਡ ਹਾਰਟ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਚੇਅਰਮੈਨ ਸਤਵੰਤ ਦਾਨੀ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਰੌਸ਼ਨੀਆਂ ਅਤੇ ਖੁਸ਼ੀਆਂ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਸਾਨੂੰ ਦੀਵਾਲੀ ਦੇ ਤਿਉਹਾਰ ਮੌਕੇ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਖ਼ਤਮ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ | ਇੰਸਟੀਚਿਊਟ ਦੇ ਵਾਇਸ ਚੇਅਰਮੈਨ ਤਨਵੀਰ ਸਿੰਘ ਦਾਨੀ ਜੋ ਵਾਤਾਵਰਨ ਪ੍ਰੇਮੀ ਵੀ ਹਨ, ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਤਿਉਹਾਰ ਮੌਕੇ ਸਾਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ | ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਮੈਡਮ ਆਸ਼ਾ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਰੇ ਹੀ ਧਰਮਾਂ ਦੇ ਲੋਕ ਇਸ ਤਿਉਹਾਰ ਰਲ ਮਿਲ ਕੇ ਮਨਾਉਂਦੇ ਹਨ ਅਤੇ ਆਪਣੇ ਦੇਵੀ ਦੇਵਤਿਆਂ ਦੀ ਪੂਜਾ ਵੀ ਕਰਦੇ ਹਨ | ਇਸ ਲਈ ਇਸ ਨੂੰ ਕੌਮੀ ਤਿਉਹਾਰ ਵੀ ਕਿਹਾ ਜਾਂਦਾ ਹੈ | ਉਨ੍ਹਾਂ ਨੇ ਸਮੁੱਚੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਇਸ ਵਾਰ ਸਾਨੂੰ ਸਾਰਿਆਂ ਨੂੰ ਪਟਾਕਿਆਂ ਦੀ ਘੱਟ ਵਰਤੋਂ ਕਰਦੇ ਹੋਏ ਸਾਨੂੰ ਸਾਰਿਆਂ ਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ |