12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕੰਪਿਊਟਰ ਅਧਿਆਪਕ ਯੂਨੀਅਨ ਬਰਨਾਲਾ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 20-10-2025
ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਜ਼ਿਲ੍ਹਾ ਬਰਨਾਲਾ ਪ੍ਰਧਾਨ ਪਰਦੀਪ ਕੁਮਾਰ ਅਤੇ ਸਿਕੰਦਰ ਸਿੰਘ ਸੂਬਾ ਮੀਤ ਪ੍ਰਧਾਨ ਆਪਣੇ ਸਾਥੀਆ ਸਮੇਤ ਗੁਰਵਿੰਦਰ ਸਿੰਘ ਤਰਨਤਾਰਨ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਮੀਟਿੰਗ ਹੋਈ | ਮੀਟਿੰਗ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਚੋਣ ਰੈਲੀ ਦੌਰਾਨ ਤਰਨਤਾਰਨ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਲਾਠੀਚਾਰਜ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਦੀ ਬਜਾਏ ਪੁਲਿਸ ਅਤੇ ਲਾਠੀ ਦੇ ਜ਼ੋਰ 'ਤੇ ਜਮਹੂਰੀ ਅਤੇ ਲੋਕਤੰਤਰ ਦਾ ਘਾਣ ਕਰ ਕੇ ਆਵਾਜ਼ ਦਬਾਉਣਾ ਚਾਹੁੰਦੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਆਮ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੁਆਰਾ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਸਰਕਾਰ ਬਣਦੇ ਸਾਰ ਹੀ ਪੂਰੇ ਕਰਨ ਸਬੰਧੀ ਵਾਅਦਾ ਕੀਤਾ ਗਿਆ ਸੀ ਅਤੇ ਨਾਲ ਦੀ ਨਾਲ ਹੀ 2022 ਵਿਚ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੁਆਰਾ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦੇ ਗਿਫ਼ਟ ਦੇ ਤੌਰ 'ਤੇ ਛੇਵਾਂ ਪੇ ਕਮਿਸ਼ਨ ਅਤੇ ਸੀ.ਐਸ.ਆਰ. ਰੂਲ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਸਾਢੇ ਤਿੰਨ ਸਾਲ ਤੋਂ ਜ਼ਿਆਦਾ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੰਪਿਊਟਰ ਅਧਿਆਪਕਾਂ ਨਾਲ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਭਾਵੇਂ 24 ਅਕਤੂਬਰ 2025 ਨੂੰ ਸਿੱਖਿਆ ਮੰਤਰੀ ਪੰਜਾਬ ਅਤੇ 4 ਨਵੰਬਰ ਨੂੰ ਪੈਨਲ ਮੀਟਿੰਗ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਤਹਿ ਕਰਵਾਈ ਗਈ ਹੈ | ਜੇਕਰ ਇਸ ਵਾਰ ਪੰਜਾਬ ਸਰਕਾਰ ਮੀਟਿੰਗ ਤੋਂ ਭੱਜੀ ਤਾਂ 05 ਨਵੰਬਰ ਨੂੰ ਤਰਨਤਾਰਨ ਵਿਖੇ ਜ਼ਿਮਨੀ ਚੋਣ ਖੇਤਰ 'ਚ ਪੰਜਾਬ ਸਰਕਾਰ ਖ਼ਿਲਾਫ਼ ਝੰਡਾ ਮਾਰਚ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਬਰਨਾਲਾ ਵਲੋਂ ਪਰਦੀਪ ਕੁਮਾਰ ਪ੍ਰਧਾਨ, ਚਰਨਜੀਤ ਸਿੰਘ ਭਦੌੜ ਬਲਾਕ ਪ੍ਰਧਾਨ, ਅਵਤਾਰ ਕੁਤਬਾ ਸੀਨੀਅਰ ਮੀਤ ਪ੍ਰਧਾਨ, ਜਗਦੀਪ ਬਲਾਕ ਪ੍ਰਧਾਨ, ਗੁਰਵਿੰਦਰ ਦਰਿਆ ਬਲਾਕ ਸੈਕਟਰੀ, ਭੁਪਿੰਦਰ ਜ਼ਿਲ੍ਹਾ ਕੈਸ਼ੀਅਰ, ਜਸਵਿੰਦਰ ਬਲਾਕ ਕੈਸ਼ੀਅਰ, ਜਸਵੀਰ ਜਨਰਲ ਸੈਕਟਰੀ, ਨਿਰਭੈ ਸੀਨੀਅਰ ਮੀਤ ਪ੍ਰਧਾਨ, ਅਵਤਾਰ ਤਪਾ ਮੀਤ ਪ੍ਰਧਾਨ, ਗੁਰਵਿੰਦਰ ਜ਼ਿਲ੍ਹਾ ਕੈਸ਼ੀਅਰ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਪਰਸ਼ੂਰਾਮ ਮੰਦਰ ਲਈ ਪ੍ਰਵਾਸੀ ਭਾਰਤੀ ਸੁਨੀਲ ਗੋਇਲ ਨੇ ਦਿੱਤਾ ਇਕ ਲੱਖ ਰੁਪਏ ਦਾ ਦਾਨ ਅਗਲੀ ਖ਼ਬਰ ਪਟਾਕਿਆਂ ਦੀ ਘੱਟ ਵਰਤੋਂ ਕਰਦੇ ਹੋਏ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ-ਚੇਅਰਮੈਨ ਦਾਨੀ
Ad Position 24