12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਐਸ.ਬੀ.ਐਸ. ਸਕੂਲ ਵਿਖੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ

Ad Position 21
No active advertisement
ਅਜੀਤ ਡੈਸਕ 20-10-2025
ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਈ | ਇਸ ਦਾ ਮੁੱਖ ਉਦੇਸ਼ ਬੱਚਿਆਂ ਵਿਚ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਇਸ ਮੌਕੇ ਵਿਦਿਆਰਥੀਆਂ 'ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੱੁਕੀ | ਬੱਚਿਆਂ ਨੇ ਵਚਨ ਦਿੱਤਾ ਕਿ ਦੀਵਾਲੀ ਮਿਠਾਈਆਂ, ਪ੍ਰਕਾਸ਼ ਅਤੇ ਸਜਾਵਟ ਨਾਲ ਖ਼ੁਸ਼ੀ ਮਨਾਉਣਗੇ ਅਤੇ ਪਟਾਕਿਆਂ ਤੋਂ ਪਰਹੇਜ਼ ਕਰਨਗੇ | ਦੀਵਾਲੀ ਦੇ ਸਬੰਧ ਵਿਚ ਬੱਚਿਆਂ ਨੇ ਆਪਣੇ-ਆਪਣੇ ਕਲਾਸ-ਰੂਮ ਦੀ ਸਜਾਵਟ ਕੀਤੀ | ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਰੰਗੋਲੀ ਵਿਚ ਕੁਦਰਤੀ ਰੰਗਾਂ, ਫੁੱਲਾਂ ਨਾਲ ਨਵਾਂ ਅਤੇ ਰੰਗੀਨ ਸਟਾਈਲ ਪੇਸ਼ ਕੀਤਾ | ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਮੈਡਮ ਕਮਲਜੀਤ ਕੌਰ ਅਤੇ ਵਾਇਸ ਪਿ੍ੰਸੀਪਲ ਡਾ: ਸੰਜੇ ਕੁਮਾਰ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਦੀਵਾਲੀ ਸੰਬੰਧੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਮਹਿਲ ਕਲਾਂ ਵਲੋਂ ਦੀਵਾਲੀ 'ਤੇ ਖ਼ੁਸ਼ੀਆਂ ਵੰਡਣ ਦੀ ਮੁਹਿੰਮ ਚਲਾਈ
Ad Position 24