05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਹਲਕਾ ਇੰਚਾਰਜ ਅਤੇ ਐਸ.ਡੀ.ਐਮ. ਨੇ 44 ਹੜ੍ਹ ਪੀੜਤਾਂ ਨੂੰ ਮੁਆਵਜ਼ੇ ਵਜੋਂ 11.18 ਲੱਖ ਰੁਪਏ ਤਕਸੀਮ ਕੀਤੇ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਇੰਚਾਰਜ ਬਰਨਾਲਾ ਸ੍ਰੀ ਹਰਿੰਦਰ ਸਿੰਘ ਧਾਲੀਵਾਲ ਅਤੇ ਉੱਪ-ਮੰਡਲ ਮਜਿਸਟਰੇਟ ਬਰਨਾਲਾ ਮੈਡਮ ਸੋਨਮ ਨੇ ਬਰਨਾਲਾ ਹਲਕੇ ਦੇ 44 ਹੜ੍ਹ ਪੀੜਤਾਂ ਨੂੰ 11.18 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ | ਇਸ ਮੌਕੇ ਸ੍ਰੀ ਧਾਲੀਵਾਲ ਨੇ ਦੱਸਿਆ ਕਿ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਮਦਦ ਲਈ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਕੋਈ ਵੀ ਪੀੜਤ ਪਰਿਵਾਰ ਮਦਦ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਜਿੱਥੇ ਵੀ ਜਿਸ ਵੀ ਕਿਸਮ ਦੀ ਲੋੜ ਹੈ, ਉਹ ਸਰਕਾਰ ਵਲੋਂ ਪੂਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬਰਨਾਲਾ ਹਲਕੇ ਦੇ ਕੁੱਲ 175 ਹੜ੍ਹ ਪੀੜਤ ਪਰਿਵਾਰਾਂ ਨੂੰ 44 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਪੁਲਿਸ ਵਲੋਂ ਪੁਲਿਸ ਯਾਦਗਾਰੀ ਦਿਵਸ ਮਨਾਇਆ ਅਗਲੀ ਖ਼ਬਰ ਨਕਲੀ ਮਠਿਆਈਆਂ ਦੀ ਪਿੰਡਾਂ ਤੇ ਕਸਬਿਆਂ ਵਿਚ ਵਿਕਰੀ ਜ਼ੋਰਾਂ 'ਤੇ-ਪ੍ਰਸ਼ਾਸਨ ਰਿਹਾ ਚੱੁਪ
Ad Position 24