05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹੇ 'ਚ ਗੁਰੂ ਸਾਹਿਬਾਨ ਦੇ 11 ਚਰਨ ਛੋਹ ਪ੍ਰਾਪਤ ਥਾਵਾਂ 'ਤੇ ਸਮਾਗਮ ਕਰਵਾਏ ਜਾਣਗੇ -ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਨਿਰਸਵਾਰਥ ਕੁਰਬਾਨੀ ਨੂੰ ਯਾਦ ਕਰਦਿਆਂ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦਾ 350ਵਾਂ ਸ਼ਹੀਦੀ ਦਿਹਾੜਾ ਵੱਖ-ਵੱਖ ਸਮਾਗਮਾਂ ਨਾਲ ਮਨਾਇਆ ਜਾ ਰਿਹਾ ਹੈ | ਜ਼ਿਲ੍ਹਾ ਬਰਨਾਲਾ 'ਚ 5 ਤੋਂ 16 ਨਵੰਬਰ ਤੱਕ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ 11 ਥਾਵਾਂ ਉੱਤੇ ਕਵੀ ਦਰਬਾਰ/ਕੀਰਤਨ ਸਮਾਗਮ ਕਰਵਾਏ ਜਾਣਗੇ | ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਪੱਧਰੀ ਸੱਭਿਆਚਰਕ ਕਮੇਟੀ ਦੀ ਵਿਸ਼ੇਸ਼ ਬੈਠਕ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਗੁਰਦੁਆਰਾ ਗੁਰੂ ਤੇਗ਼ ਬਹਾਦਰ ਹਿੰਦ ਦੀ ਚਾਦਰ ਸੇਖਾ ਅਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰੂਸਰ ਸਾਹਿਬ ਕੱਟੂ ਵਿਖੇ ਸਮਾਗਮ ਕਰਵਾਏ ਜਾਣਗੇ | ਇਸੇ ਤਰ੍ਹਾਂ 8 ਨਵੰਬਰ ਨੂੰ ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਅਤੇ ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਜੀ ਪਾਤਸ਼ਾਹੀ ਨੌਵੀਂ ਪੰਧੇਰ ਵਿਖੇ ਸਮਾਗਮ ਕਰਵਾਏ ਜਾਣਗੇ | 9 ਨਵੰਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿਲਵਾਂ ਵਿਖੇ ਸਮਾਗਮ ਕਰਵਾਇਆ ਜਾਵੇਗਾ | 14 ਨਵੰਬਰ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੁਲੱਮਸਰ ਮੌੜ ਅਤੇ ਗੁਰਦੁਆਰਾ ਦਾਤਨਸਰ ਸਾਹਿਬ ਪਾਤਸ਼ਾਹੀ ਨੌਵੀਂ ਭਗਤਪੁਰਾ ਵਿਖੇ ਸਮਾਗਮ ਕਰਵਾਏ ਜਾਣਗੇ | 15 ਨਵੰਬਰ ਨੂੰ ਗੁਰਦੁਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਠੇ ਚੁੰਘਾ ਅਤੇ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਪੱਖੋਂ ਕਲਾਂ ਵਿਖੇ ਸਮਾਗਮ ਕਰਵਾਏ ਜਾਣਗੇ | 16 ਨਵੰਬਰ ਨੂੰ ਇਹ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਫਰਵਾਹੀ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਪਾਤਸ਼ਾਹੀ ਨੌਵੀਂ ਭੈਣੀ ਮਹਿਰਾਜ ਵਿਖੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਕੱਢੀ ਜਾ ਰਹੀ ਯਾਤਰਾ ਜ਼ਿਲ੍ਹਾ ਬਰਨਾਲਾ ਵਿਖੇ 21 ਨਵੰਬਰ ਨੂੰ ਪੁੱਜੇਗੀ | ਇਹ ਯਾਤਰਾ ਜ਼ਿਲ੍ਹਾ ਬਰਨਾਲਾ 'ਚ ਗੁਰਦੁਆਰਾ ਸੋਹੀਆਣਾ ਸਾਹਿਬ ਵਿਖੇ ਰੁਕੇਗੀ | ਜ਼ਿਲ੍ਹਾ ਬਠਿੰਡਾ ਤੋਂ ਆ ਰਹੀ ਇਸ ਯਾਤਰਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਸ਼ਰਧਾਲੂਆਂ ਵਲੋਂ ਗੁਰਦੁਆਰਾ ਸੋਹੀਆਣਾ ਸਾਹਿਬ ਵਿਖੇ ਸਵਾਗਤ ਕੀਤਾ ਜਾਵੇਗਾ | ਗੁਰਦੁਆਰਾ ਸੋਹੀਆਣਾ ਸਾਹਿਬ ਤੋਂ ਯਾਤਰਾ ਹੰਡਿਆਇਆ ਵਿਖੇ ਪੁੱਜੇਗੀ | ਹੰਡਿਆਇਆ ਤੋਂ ਕਚਹਿਰੀ ਚੌਂਕ, ਗੁਰਦੁਆਰਾ ਨਾਨਕਸਰ ਸਾਹਿਬ, ਆਈ.ਟੀ.ਆਈ. ਚੌਂਕ ਤੋਂ ਬਡਬਰ ਟੋਲ ਪਲਾਜ਼ਾ ਵਿਖੇ ਪੁੱਜੇਗੀ | ਉਨ੍ਹਾਂ ਹਦਾਇਤ ਕੀਤੀ ਕਿ ਯਾਤਰਾ ਦੇ ਰੂਟ ਦੀ ਚੰਗੀ ਤਰ੍ਹਾਂ ਸਾਫ਼ ਸਫ਼ਾਈ ਕੀਤੀ ਜਾਵੇ, ਸੜਕਾਂ ਦੀ ਮੁਰੰਮਤ ਕੀਤੀ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀ ਅਮੁੱਲ ਕੁਰਬਾਨੀ ਬਾਰੇ ਜਾਣੂ ਕਰਵਾਉਣ ਲਈ ਸਕੂਲਾਂ ਅਤੇ ਕਾਲਜਾਂ 'ਚ ਗੁਰੂ ਜੀ ਸਬੰਧੀ ਜਾਣਕਾਰੀ ਪੂਰਨ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਉਹ ਸਕੂਲਾਂ 'ਚ ਗੁਰੂ ਜੀ ਸਬੰਧੀ ਮੁਕਾਬਲੇ ਕਰਵਾਉਣ ਅਤੇ ਬੱਚਿਆਂ ਨੂੰ ਜਾਗਰੂਕ ਕਰਨ | ਬੈਠਕ 'ਚ ਉਪ ਮੰਡਲ ਮੈਜਿਸਟਰੇਟ ਬਰਨਾਲਾ ਤੇ ਮਹਿਲ ਕਲਾਂ ਮੈਡਮ ਸੋਨਮ, ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ ਸਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ, ਡਾ: ਅਮਨਦੀਪ ਸਿੰਘ ਟੱਲੇਵਾਲੀਆ, ਗੁਰਜੰਟ ਸਿੰਘ ਬਰਨਾਲਾ, ਰਾਮ ਸਰੂਪ ਸ਼ਰਮਾ, ਮਾਲਵਿੰਦਰ ਸਿੰਘ, ਐਲ.ਬੀ.ਐਸ. ਕਾਲਜ ਤੋਂ ਮੈਡਮ ਅਰਚਨਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੌਂਗਪੁਰੀ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਬਰਨਾਲਾ ਪੁਲਿਸ ਵਲੋਂ ਪੁਲਿਸ ਯਾਦਗਾਰੀ ਦਿਵਸ ਮਨਾਇਆ
Ad Position 24