05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਭਦੌੜ, 21 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਦੀਵਾਲੀ ਜਮਾਤ ਸੁੰਦਰਤਾ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਵਿਦਿਆਰਥੀਆਂ ਨੇ ਹਰੇਕ ਜਮਾਤ ਨੂੰ ਦੀਵੇ, ਰੰਗੋਲੀਆਂ, ਕਾਗ਼ਜ਼ ਦੇ ਲਾਲਟੈਨਾਂ ਅਤੇ ਵਾਤਾਵਰਣ-ਅਨੁਕੂਲ ਸਜਾਵਟ ਦੀਆਂ ਚੀਜ਼ਾਂ ਨਾਲ ਬਹੁਤ ਹੀ ਵਧੀਆ ਤਰੀਕੇ ਨਾਲ ਸਜਾਇਆ | ਵਿਦਿਆਰਥੀਆਂ ਨੇ ਆਪਣੀਆਂ ਕਲਾਕਿ੍ਤੀਆਂ ਨਾਲ ਸਭ ਨੂੰ ਬਹੁਤ ਪ੍ਰਭਾਵਿਤ ਕੀਤਾ | ਅਧਿਆਪਕ ਵਿਦਿਆਰਥੀਆਂ ਦੇ ਨਵੀਨਤਮ ਵਿਚਾਰਾਂ ਅਤੇ ਕਲਾਤਮਕ ਹੁਨਰਾਂ ਤੋਂ ਬਹੁਤ ਪ੍ਰਭਾਵਿਤ ਹੋਏ | ਪਿ੍ੰਸੀਪਲ ਪੀ.ਕੇ. ਠਾਕੁਰ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਸਕੂਲ ਦੇ ਚੇਅਰਮੈਨ ਡਾ: ਦਰਸ਼ਨ ਸਿੰਘ ਗਿੱਲ, ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ. ਰਿਚਾ ਪਨੇਸਰ ਗਿੱਲ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਰੌਸ਼ਨੀਆਂ ਦੇ ਇਸ ਤਿਉਹਾਰ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਲੱਕੀ ਡਰਾਅ ਪਰਾਲੀ-2025 ਤਹਿਤ ਕਿਸਾਨ ਕੇਹਰ ਸਿੰਘ ਪਿੰਡ ਗੰਗੋਹਰ ਦਾ ਨਿਕਲਿਆ ਪਹਿਲਾ ਇਨਾਮ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦੇ ਪ੍ਰਕਾਸ਼ ਦਿਵਸ ਮੌਕੇ ਕਥਾ ਕੀਰਤਨ ਸਮਾਗਮ ਭਲਕੇ-ਨਗਰ ਕੀਰਤਨ ਅੱਜ <br/>
Ad Position 24