ਹੰਡਿਆਇਆ, 21 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਇਲਾਕੇ ਵਿਚ ਬੰਦੀ ਛੋੜ ਦਿਵਸ ਮਨਾਇਆ ਗਿਆ | ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਹੰਡਿਆਇਆ, ਗੁਰਦੁਆਰਾ ਅੜੀਸਰ ਸਾਹਿਬ ਪਿੰਡ ਕੋਠੇ ਚੂੰਘਾ, ਗੁਰਦੁਆਰਾ ਮੰਜੀ ਸਾਹਿਬ ਖੱੁਡੀ ਕਲਾਂ ਅਤੇ ਗੁਰਦੁਆਰਾ ਸਾਹਿਬ ਸ੍ਰੀ ਨਿਸ਼ਾਨ ਸਾਹਿਬ ਸ੍ਰੀ ਬੀਕਾ ਸੂਚ ਪੱਤੀ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਹੰਡਿਆਇਆ ਵਿਖੇ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਛੇਵੇਂ ਪਾਤਿਸ਼ਾਹ ਨੇ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਕੈਦੀ ਰਾਜਿਆਂ ਨੂੰ ਰਿਹਾਅ ਕਰਵਾਇਆ ਅਤੇ ਇਸ ਦਿਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਿਖੇ ਪੱੁਜੇ ਸਨ | ਉਨ੍ਹਾਂ ਦੀ ਆਗਮਨ ਦੀ ਖ਼ੁਸ਼ੀ ਵਿਚ ਸਮਾਗਮ ਕਰਵਾਏ ਜਾਂਦੇ ਹਨ | ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਕਿਹਾ ਕਿ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਮੱੁਖ ਪ੍ਰਚਾਰਕ ਡਿੰਪਲ ਸਿੰਘ ਸਮਾਉ, ਮੱੁਖ ਗ੍ਰੰਥੀ ਜਸਪਾਲ ਸਿੰਘ ਨੇ ਕਥਾ ਵਿਚਾਰਾਂ ਰਾਹੀਂ, ਢਾਡੀ ਬਲਦੇਵ ਸਿੰਘ ਲੌਂਗੋਵਾਲ ਦੇ ਜਥੇ ਨੇ ਢਾਡੀ ਵਾਰਾਂ ਅਤੇ ਲਾਭ ਸਿੰਘ ਝੰਮਟ ਸੰਗਰੂਰ ਦੇ ਕਵੀਸ਼ਰੀ ਜਥੇ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਉਕਤ ਅਸਥਾਨਾਂ 'ਤੇ ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ, ਬਾਬਾ ਜਗਤ ਸਿੰਘ, ਮੱੁਖ ਗ੍ਰੰਥੀ ਗੁਰਨੈਬ ਸਿੰਘ ਪੱਖੋ, ਪ੍ਰਧਾਨ ਦਰਸ਼ਨ ਸਿੰਘ ਚੂੰਘ, ਨੰਬਰਦਾਰ ਭਰਪੂਰ ਸਿੰਘ ਚੂੰਘ, ਫ਼ੌਜਾ ਸਿੰਘ ਚੂੰਘ, ਜਸਵੀਰ ਸਿੰਘ ਚੂੰਘ, ਸਵਰਨਜੀਤ ਸਿੰਘ ਸੋਨੀ, ਮੱਖਣ ਸਿੰਘ ਮਹਿਰਮੀਆ, ਗ੍ਰੰਥੀ ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਸਾਬਕਾ ਚੀਫ਼ ਕੁਲਵਿੰਦਰ ਸਿੰਘ ਬਰਨਾਲਾ, ਮੈਨੇਜਰ ਬਹਾਦਰ ਸਿੰਘ, ਇੰਸਪੈਕਟਰ ਬੇਅੰਤ ਸਿੰਘ, ਬੇਅੰਤ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਨਾ, ਹਰਦੇਵ ਸਿੰਘ ਬਦਰਾ, ਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਪਾਲ ਸਿੰਘ, ਅਮਰੀਕ ਸਿੰਘ, ਮਿੱਠੂ ਸਿੰਘ ਨੰਬਰਦਾਰ, ਬਲਦੇਵ ਸਿੰਘ ਔਲਖ, ਭਗਤ ਸਿੰਘ ਔਲਖ, ਸਰਪੰਚ ਜਗਸੀਰ ਸਿੰਘ, ਜਗਜੀਤ ਸਿੰਘ ਆਦਿ ਸਮੇਤ ਸੰਗਤਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ |