ਰੂੜੇਕੇ ਕਲਾਂ, 21 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਨਾਵਰ ਇੰਟਰਨੈਸ਼ਨਲ ਸਕੂਲ ਧੌਲਾ ਵਿਖੇ ਬੰਦੀ ਛੋੜ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਤਿਗੁਰ ਬੰਦੀ ਛੋੜ ਹੈ ਸ਼ਬਦ ਗਾਇਨ ਨਾਲ ਵਿਦਿਆਰਥੀਆਂ ਵਲੋਂ ਕੀਤੀ ਗਈ | ਸੰਸਥਾ ਦੇ ਵਿਦਿਆਰਥੀਆਂ ਦੇ ਦੀਵਾਲੀ ਤੇ ਬੰਦੀਛੋੜ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ, ਭਾਸ਼ਣ, ਗੀਤ, ਕਵੀਸ਼ਰੀਆਂ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਬੂਟੇ ਲਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਬਲਜੀਤ ਸਿੰਘ ਸਿੱਧੂ, ਸੰਦੀਪ ਸਿੰਘ ਮਾਨ, ਗੁਰਜੰਟ ਸਿੰਘ ਸਿੱਧੂ ਹਾਜ਼ਰ ਸਨ |