06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦੀਵਾਲੀ ਦਾ ਤਿਉਹਾਰ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ-ਵਿਧਾਇਕ ਉੱਗੋਕੇ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਦੀਵਾਲੀ ਦਾ ਤਿਉਹਾਰ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ | ਇਸ ਸ਼ੁੱਭ ਦਿਹਾੜੇ 'ਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਜਿੱਥੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਸਮੂਹ ਹਲਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉੱਥੇ ਦੀਵਾਲੀ ਮੌਕੇ ਨਗਰ ਕੌਂਸਲ ਤਪਾ ਦੇ ਸਫ਼ਾਈ ਕਰਮਚਾਰੀਆਂ ਨੂੰ ਤੋਹਫ਼ੇ ਵੰਡ ਕੇ ਭਾਈਚਾਰਕ ਸਾਂਝ ਦਾ ਸੰਦੇਸ਼ ਵੀ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਡਾ: ਸੋਨਿਕਾ ਬਾਂਸਲ, ਮੀਤ ਪ੍ਰਧਾਨ ਰੀਸ਼ੂ ਰੰਗੀ, ਜਸਵਿੰਦਰ ਚੱਠਾ, ਕੌਂਸਲਰ ਰਣਜੀਤ ਸਿੰਘ ਲਾਡੀ, ਜਗਦੇਵ ਸਿੰਘ ਜੱਗਾ, ਦੀਪਕ ਕੁਮਾਰ, ਡਾ: ਬਾਲ ਚੰਦ ਬਾਂਸਲ, ਅਰਵਿੰਦ ਰੰਗੀ, ਬਲਜੀਤ ਬਾਸੀ, ਰਿੰਕਾ ਅਰੋੜਾ, ਹੈਰੀ ਧੂਰਕੋਟ, ਅਮਨਦੀਪ ਦਰਾਜ਼ ਤੋਂ ਇਲਾਵਾ ਸੈਨੇਟਰੀ ਇੰਸਪੈਕਟਰ ਅਮਨਦੀਪ ਸ਼ਰਮਾ, ਤਰਸੇਮ ਚੰਦ ਖਿੱਲੂ, ਦੀਪ ਆਦਿ ਨਗਰ ਕੌਂਸਲ ਦੇ ਸਮੂਹ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਾਜ਼ਾਰ ਵਿਚੋਂ ਪਟਾਕੇ ਚੁਕਵਾਉਣ ਗਏ ਥਾਣਾ ਮੁਖੀ ਦੇ ਨਾਲ ਉਲਝੇ ਦੁਕਾਨਦਾਰ ਅਗਲੀ ਖ਼ਬਰ ਸਨਾਵਰ ਇੰਟਰਨੈਸ਼ਨਲ ਸਕੂਲ ਧੌਲਾ ਵਿਖੇ ਬੰਦੀ ਛੋੜ ਦਿਵਸ ਮਨਾਇਆ
Ad Position 24