06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਾਹਿਤ ਦੀ ਸਮਕਾਲੀਨ ਪ੍ਰਸੰਗਿਕਤਾ ਉੱਤੇ ਵਿਸ਼ੇਸ਼ ਭਾਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਧੂਰੀ, 21 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਪਿ੍ੰਸੀਪਲ ਪਦਮ ਪ੍ਰੀਤ ਕੌਰ ਦੀ ਅਗਵਾਈ ਵਿਚ ਚੱਲ ਰਹੇ ਗੁਰੂ ਤੇਗ਼ ਬਹਾਦਰ ਕਾਲਜ ਵਿਚ ਦੇਸ਼ ਭਗਤ ਕਾਲਜ ਬਰੜਵਾਲ ਦੇ ਪ੍ਰੋਫੈਸਰ ਡਾ. ਜਸਪਾਲ ਸਿੰਘ ਅੰਗਰੇਜ਼ੀ ਵਿਭਾਗ ਨੇ ਅੰਗਰੇਜ਼ੀ ਦੇ ਨਾਮਵਰ ਲੇਖਕਾਂ ਅਤੇ ਕਿਤਾਬਾਂ ਦੇ ਹਵਾਲੇ ਨਾਲ ਸਾਹਿਤ ਦੀ ਸਮਕਾਲੀਨ ਪ੍ਰਸੰਗਿਕਤਾ ਉੱਤੇ ਵਿਸ਼ੇਸ਼ ਭਾਸ਼ਣ ਦਿੱਤਾ | ਮੰਚ ਸੰਚਾਲਨ ਡਾਕਟਰ ਗੁਰਪ੍ਰੀਤ ਸਿੰਘ ਪੰਜਾਬੀ ਵਿਭਾਗ ਨੇ ਕੀਤਾ | ਡਾ. ਜਸਪਾਲ ਸਿੰਘ ਨੇ ਪੋਸਟ ਹੂਮੈਨਿਜਮ, ਟਰੈਪ ਹੂਮੈਨਿਜਮ ਅਤੇ ਕਲਾਈਮੇਟ ਫਿਕਸ਼ਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ | ਇਸ ਸਮੇਂ ਵਿਦਿਆਰਥੀਆਂ ਨੇ ਸਾਹਿਤ ਦੀਆਂ ਵੱਖ ਵੱਖ ਵਿਧਾਵਾਂ ਉੱਤੇ ਸਾਹਿਤ ਦੀ ਸਮਕਾਲੀਨ ਪ੍ਰਸੰਗਤਾ ਬਾਰੇ ਸਵਾਲ ਕੀਤੇ | ਡਾ. ਜਸਪਾਲ ਸਿੰਘ ਨੇ ਸਾਹਿਤਕ ਰਚਨਾਵਾਂ ਦੇ ਹਵਾਲੇ ਨਾਲ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ | ਇਸ ਉਪਰੰਤ ਕਾਲਜ ਪਿ੍ੰਸੀਪਲ ਪਦਮਪ੍ਰੀਤ ਕੌਰ ਨੇ ਡਾ. ਜਸਪਾਲ ਸਿੰਘ ਦਾ ਸਨਮਾਨ ਕੀਤਾ | ਇਸ ਸਮੇਂ ਸਮੂਹ ਵਿਭਾਗਾਂ ਦੇ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਨਵ ਕੌਰ (ਨਵਦੀਪ ਕੌਰ) ਸਿਟੀ ਆਫ਼ ਸਵਾਨ ਦੀ ਪਹਿਲੀ ਭਾਰਤੀ ਮੂਲ ਦੀ ਮਹਿਲਾ ਕੌਂਸਲਰ ਬਣੀ ਅਗਲੀ ਖ਼ਬਰ ਐਮ. ਐਲ. ਜੀ. ਸਕੂਲ ਚੀਮਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24