ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਕਾਬੂ
ਅਜੀਤ ਡੈਸਕ
01-11-2025
ਬਰਨਾਲਾ, 31 ਅਕਤੂਬਰ (ਰਾਜ ਪਨੇਸਰ)-ਸਥਾਨਕ ਬਾਜਾਖਾਨਾ ਰੋਡ 'ਤੇ ਸਥਿਤ ਡਰੇਨ ਪੁਲ ਨਜ਼ਦੀਕ ਇਕ ਵਿਅਕਤੀ ਕੋਲੋਂ 16 ਗਰਾਮ ਨਸ਼ੀਲਾ ਪਦਾਰਥ ਬਰਾਮਦ ਕਰ ਕੇ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਬਾਜਾਖਾਨਾ ਰੋਡ 'ਤੇ ਸਥਿਤ ਡਰੇਨ ਪੁਲ ਨਜ਼ਦੀਕ ਇਕ ਨੌਜਵਾਨ ਰਣਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਬਰਨਾਲਾ ਬੈਠਾ ਹੈ ਜਿਸ ਕੋਲੇ ਨਸ਼ੀਲਾ ਪਦਾਰਥ ਵੀ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਨੌਜਵਾਨ ਨੂੰ 16 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |