ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਦੁੱਧ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਗੁਣਵੱਤਾ ਜਾਂਚ ਦੀ ਪੂਰੀ ਪ੍ਰਕਿਰਿਆ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ | ਪਲਾਂਟ ਦੇ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕਿਵੇਂ ਕੱਚੇ ਦੁੱਧ ਨੂੰ ਸਾਫ਼, ਪੌਸ਼ਟਿਕ ਤੇ ਪੀਣ ਯੋਗ ਬਣਾਇਆ ਜਾਂਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਪੱੁਛੇ ਸਵਾਲਾਂ ਦੇ ਜਵਾਬ ਵੀ ਦਿੱਤੇ | ਇਸ ਮੌਕੇ ਪਿ੍ੰਸੀਪਲ ਸਰਬਜੀਤ ਕੌਰ ਸਰਾਂ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |