21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਭਾਕਿਯੂ ਏਕਤਾ ਡਕੌਂਦਾ ਦੀ ਸੂਬਾਈ ਪੱਧਰੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 01-11-2025
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ | ਮੀਟਿੰਗ ਵਿਚ ਫ਼ੈਸਲੇ ਸਰਬਸੰਮਤੀ ਨਾਲ ਕੀਤੇ ਗਏ | ਜਿਸ ਵਿਚ 1 ਨਵੰਬਰ ਨੂੰ ਗ਼ਦਰੀ ਬਾਬਿਆਂ ਦੇ ਮੇਲੇ 'ਤੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਜਥੇਬੰਦੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ, ਜਥੇਬੰਦੀ ਵਲੋਂ ਹੜ੍ਹ ਪੀੜਤਾਂ ਦੀ ਸੇਵਾ ਲਗਾਤਾਰ ਜਾਰੀ ਹੈ | ਇਸੇ ਕੜੀ ਵਜੋਂ 5 ਨਵੰਬਰ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਲਾਂਵਾਲਾ ਇਲਾਕੇ ਵਿਚ ਖਾਦ ਅਤੇ ਕਣਕ ਦਾ ਬੀਜ ਵੰਡਿਆ ਜਾਵੇਗਾ | 2 ਨਵੰਬਰ ਨੂੰ ਲੁਧਿਆਣਾ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਪਾਵਰਕਾਮ ਦੀਆਂ ਬੇਸ਼ਕੀਮਤੀ ਜਾਇਦਾਦਾਂ ਵੇਚਣ ਦੇ ਖ਼ਿਲਾਫ਼ ਅਤੇ ਬਿਜਲੀ ਖੇਤਰ ਵਿਚ ਨਿੱਜੀਕਰਨ ਲਾਗੂ ਕਰਨ ਦੇ ਖ਼ਿਲਾਫ਼, ਬਿਜਲੀ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਸੂਬਾਈ ਧਰਨਾ ਦਿੱਤਾ ਜਾ ਰਿਹਾ ਹੈ | ਜਥੇਬੰਦੀ ਨੇ ਇਸ ਸੰਘਰਸ਼ ਦੀ ਪੂਰਨ ਹਮਾਇਤ ਅਤੇ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ, 4 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਿਜਲੀ ਸੋਧ ਬਿੱਲ 2025 ਦੇ ਖ਼ਿਲਾਫ਼ ਮੰਗ ਪੱਤਰ ਦਿੱਤੇ ਜਾਣੇ ਹਨ, ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ 'ਤੇ 26 ਨਵੰਬਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਹੈ, ਜਥੇਬੰਦੀ ਇਸ ਵਿਚ ਪੂਰੇ ਜੋਸ਼ੋ ਖਰੋਸ਼ ਨਾਲ ਸ਼ਾਮਿਲ ਹੋਵੇਗੀ | ਕਿਸਾਨਾਂ ਨੂੰ ਖਾਦ ਦੇ ਨਾਲ ਗੈਰ ਜ਼ਰੂਰੀ ਵਸਤਾਂ ਜਬਰੀ ਮੜ੍ਹਨ ਦਾ ਸਖ਼ਤ ਨੋਟਿਸ ਲਿਆ ਗਿਆ | ਨੌਵੇਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਉਨ੍ਹਾਂ ਦੀ ਕੁਰਬਾਨੀ, ਸਿੱਖਿਆਵਾਂ, ਧਰਮ ਨਿਰਪੱਖ ਅਕੀਦੇ ਸਬੰਧੀ 18 ਨਵੰਬਰ ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਜਥੇਬੰਦੀ ਵਲੋਂ ਸੂਬਾਈ ਸੈਮੀਨਾਰ ਕਰਵਾਇਆ ਜਾਵੇਗਾ | ਇਸ ਮੌਕੇ ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ, ਕਰਮਜੀਤ ਸਿੰਘ ਰਾਮ ਨਗਰ ਛੰਨਾਂ, ਸੁਖਦੇਵ ਸਿੰਘ ਘਰਾਚੋ, ਲਖਵੀਰ ਸਿੰਘ ਅਕਲੀਆ, ਪਰਮਿੰਦਰ ਸਿੰਘ ਦੁੱਗਾਂ, ਜੁਗਰਾਜ ਸਿੰਘ ਹਰਦਾਸਪੁਰਾ, ਜਸਕਰਨ ਸਿੰਘ ਮੋਰਾਂਵਾਲੀ, ਹਰਵਿੰਦਰ ਸਿੰਘ ਕੋਟਲੀ, ਗੁਰਨਾਮ ਸਿੰਘ ਮਹਿਰਾਜ, ਪ੍ਰਦੀਪ ਮੁਸਾਹਿਬ, ਸ਼ਮਸ਼ੇਰ ਸਿੰਘ ਸ਼ਹਿਜ਼ਾਦੀ, ਸੁਖਚੈਨ ਸਿੰਘ ਨੱਥੂ ਚਾਹਲ, ਤਾਰਾ ਚੰਦ ਬਰੇਟਾ, ਸਤਨਾਮ ਸਿੰਘ ਬਰਨਾਲਾ, ਦੇਵੀ ਰਾਮ ਰੰਘੜਿਆਲ, ਜਸਵਿੰਦਰ ਸਿੰਘ ਕਪੂਰਥਲਾ, ਗੁਰਨੈਬ ਸਿੰਘ ਹਰੀ ਨੌਂ ਅਤੇ ਬੂਟਾ ਸਿੰਘ ਮਿਰਜ਼ੇ ਕੇ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦੇ ਤਪਾ ਪਹੁੰਚਣ 'ਤੇ ਇਲਾਕੇ ਦੀ ਸੰਗਤ ਨੇ ਫੁੱਲਾਂ ਦੀ ਵਰਖਾ ਕਰ ਕੇ ਕੀਤਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਲੱਕੀ ਡਰਾਅ (ਪਰਾਲੀ) ਦੇ ਦੂਜੇ ਡਰਾਅ ਵਿਚ ਜੇਤੂ ਉਮੀਦਵਾਰਾਂ ਨੂੰ ਸਰਟੀਫਿਕੇਟਾਂ ਦੀ ਵੰਡ <br/>...
Ad Position 24