21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਟਰਾਈਡੈਂਟ ਗਰੁੱਪ ਦੇ ਮੁਫ਼ਤ ਮੈਗਾ ਮੈਡੀਕਲ ਕੈਂਪ-2025 ਦਾ ਪਹਿਲਾ ਪੜਾਅ ਮੁਕੰਮਲ, ਦੂਜਾ ਪੜਾਅ 6 ਨਵੰਬਰ ਤੋਂ ਹੋਵੇਗਾ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 01-11-2025
ਬਰਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਸ਼ੁਰੂ ਕੀਤੇ ਗਏ 'ਮੁਫ਼ਤ ਮੈਗਾ ਮੈਡੀਕਲ ਕੈਂਪ 2025' ਦਾ ਅੱਜ ਪਹਿਲਾ ਪੜਾਅ ਮੁਕੰਮਲ ਹੋ ਗਿਆ ਹੈ | ਕੈਂਪ ਦੇ ਤੀਜੇ ਦਿਨ ਪੁੱਜੇ ਹਜ਼ਾਰਾਂ ਲੋਕਾਂ ਨੇ ਇਸ ਨੇਕ ਉਪਰਾਲੇ ਲਈ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮਸ਼੍ਰੀ ਰਜਿੰਦਰ ਗੁਪਤਾ, ਸੀ.ਐੱਸ.ਆਰ ਹੈੱਡ ਮੈਡਮ ਮਧੂ ਗੁਪਤਾ ਅਤੇ ਸੀ.ਐਕਸ.ਓ. ਸ੍ਰੀ ਅਭਿਸ਼ੇਕ ਗੁਪਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਸ਼ਹਿਰ 'ਚ ਸੀ.ਐੱਮ.ਸੀ. ਵਰਗੇ ਵੱਡੇ ਹਸਪਤਾਲ ਦੀਆਂ ਸਹੂਲਤਾਂ ਮੁਫ਼ਤ 'ਚ ਮਿਲੀਆਂ ਹਨ | ਲੋਕਾਂ ਨੇ ਉਮੀਦ ਜਤਾਈ ਕਿ ਟਰਾਈਡੈਂਟ ਗਰੁੱਪ ਭਵਿੱਖ 'ਚ ਵੀ ਅਜਿਹੇ ਉਪਰਾਲੇ ਬਰਨਾਲਾ ਵਾਸੀਆਂ ਲਈ ਕਰਦਾ ਰਹੇਗਾ | ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਕੈਂਪ ਦਾ ਦੂਜਾ ਪੜਾਅ 6 ਨਵੰਬਰ ਤੋਂ ਸ਼ੁਰੂ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਮੈਗਾ ਕੈਂਪ ਨੇ ਨਾ ਸਿਰਫ਼ ਲੋਕਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਹਨ, ਸਗੋਂ ਟਰਾਈਡੈਂਟ ਗਰੁੱਪ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ ਹੈ | ਮੁਫ਼ਤ ਮੈਗਾ ਮੈਡੀਕਲ ਕੈਂਪ ਵਿਚ ਪਹੁੰਚੇ ਹਜ਼ਾਰਾਂ ਮਰੀਜ਼ਾਂ ਵਲੋਂ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ | ਮਰੀਜ਼ਾਂ ਨੇ ਇਸ ਕੈਂਪ ਨੂੰ ਲੋੜਵੰਦਾਂ ਲਈ 'ਵਰਦਾਨ' ਦੱਸਿਆ ਹੈ ਅਤੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਮਹਿੰਗੇ ਇਲਾਜਾਂ ਤੋਂ ਵੱਡੀ ਰਾਹਤ ਮਿਲੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਵਸ ਸੰਬੰਧੀ ਜਾਗਰਨ ਅੱਜ <br/> ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ 'ਮਨੁੱਖਤਾ ਦੀ ਸੇਵਾ ਸੁਸਾਇਟੀ' ਦਾ ਦੌਰਾ <br/>
Ad Position 24