21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 01-11-2025
ਅਮਰਗੜ੍ਹ, 31 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਚੋਰੀ ਕੀਤੇ ਦੋ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਅਮਰਗੜ੍ਹ ਪੁਲਿਸ ਨੇ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਪੁਲਿਸ ਦਾ ਕਹਿਣਾ ਹੈ ਕਿ ਗੁਪਤ ਸੂਚਨਾ ਦੇ ਅਧਾਰ ਤੇ ਕੀਤੀ ਗਈ ਕਾਰਵਾਈ ਦੌਰਾਨ ਇਹ ਗਿ੍ਫ਼ਤਾਰੀਆਂ ਕੀਤੀਆਂ ਗਈਆਂ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਅਮਰਗੜ੍ਹ-ਮੋਹਾਲੀ ਸੜਕ 'ਤੇ ਨਾਕਾ ਲਗਾਇਆ ਹੋਇਆ ਸੀ | ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲਾਂ 'ਤੇ ਸਵਾਰ ਆਉਂਦੇ ਦੇਖੇ ਗਏ | ਪੁਲਿਸ ਵੱਲੋਂ ਸ਼ੱਕ ਦੇ ਆਧਾਰ 'ਤੇ ਰੋਕੇ ਜਾਣ 'ਤੇ ਉਹ ਘਬਰਾਏ ਹੋਏ ਲੱਗੇ | ਪੁਲਿਸ ਵੱਲੋਂ ਪੁੱਛਗਿੱਛ ਕਰਨ ਤੇ ਪਤਾ ਲੱਗਾ ਕਿ ਦੋਵੇਂ ਮੋਟਰਸਾਈਕਲ ਚੋਰੀ ਦੇ ਹਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਸੁਮਿਤ ਸਿੰਘ ਪੁੱਤਰ ਹਰਮਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ਼ ਲਾਭ ਪੁੱਤਰ ਮਨਜਿੰਦਰ ਸਿੰਘ, ਦੋਵੇਂ ਵਾਸੀ ਅਮਰਗੜ੍ਹ, ਵਜੋਂ ਕੀਤੀ ਹੈ | ਪੁਲਿਸ ਨੇ ਦੋਵਾਂ ਖਿਲਾਫ਼ ਚੋਰੀ ਨਾਲ ਸੰਬੰਧਤ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਦੇ ਹੋਰ ਅਪਰਾਧਿਕ ਪਿਛੋਕੜ ਦੀ ਜਾਂਚ ਵੀ ਕੀਤੀ ਜਾ ਰਹੀ ਹੈ |


Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਕਰਨ ਦੇ ਦੋਸ਼ਾਂ ਵਿਚੋਂ ਦੋ ਵਿਅਕਤੀ ਬਰੀ <br/> ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਵਸ ਸੰਬੰਧੀ ਜਾਗਰਨ ਅੱਜ <br/>
Ad Position 24