21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਆਰੀਆਭੱਟ ਕਾਲਜ ਵਿਖੇ ਸਰਦਾਰ ਵੱਲਭਭਾਈ ਪਟੇਲ ਦਾ ਜਨਮ ਦਿਵਸ ਮੌਕੇ ਭਾਸ਼ਨ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 01-11-2025
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਵਿਖੇ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਅਤੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਡਿੰਪੀ ਕੌਰ ਐਨ.ਐਸ.ਐਸ. ਕੋਆਰਡੀਨੇਟਰ ਦੀ ਅਗਵਾਈ ਵਿਚ ਕਰਵਾਏ ਗਏ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ. ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕੈਡਮਿਕ ਇੰਚਾਰਜ ਡਾ: ਭਵੇਤ ਗਰਗ, ਮੈਨੇਜਮੈਂਟ ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਨਰੇਸ਼ ਕੁਮਾਰ, ਭਵੁਕਤਾ ਸ਼ਰਮਾ ਹੈੱਡ ਆਫ਼ ਆਰਟਸ ਐਂਡ ਹਿਊਮੈਨਿਟੀਜ਼ ਡਿਪਾਰਟਮੈਂਟ, ਡਾ: ਜਸ਼ਨ ਜੋਤ ਹੈੱਡ ਆਫ਼ ਕਾਮਰਸ ਐਂਡ ਮੈਨੇਜਮੈਂਟ ਡਿਪਾਰਟਮੈਂਟ, ਰਜਨੀਸ਼ ਨਰੂਲਾ ਹੈੱਡ ਆਫ਼ ਕੰਪਿਊਟਰ ਐਪਲੀਕੇਸ਼ਨ ਡਿਪਾਰਟਮੈਂਟ ਨੇ ਕਿਹਾ ਕਿ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਰਦਾਰ ਵੱਲਭਭਾਈ ਪਟੇਲ, ਜੋ ਕਿ ਭਾਰਤ ਦੇ ਲੋਹ ਪੁਰਸ਼ ਵਜੋਂ ਪ੍ਰਸਿੱਧ ਹਨ, ਦੇ ਏਕਤਾ, ਇਮਾਨਦਾਰੀ ਅਤੇ ਦੇਸ਼ ਭਗਤੀ ਦੇ ਆਦਰਸ਼ਾਂ ਨਾਲ ਪ੍ਰੇਰਿਤ ਕਰਨਾ ਸੀ | ਜੇਤੂ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭੋਤਨਾ ਵਿਖੇ ਪੰਪ ਮਾਲਕ ਦੇ ਪੱੁਤਰ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਪਰਚਾ ਦਰਜ <br/> ਅਗਲੀ ਖ਼ਬਰ ਲੁੱਟ-ਖੋਹ ਕਰਨ ਦੇ ਦੋਸ਼ਾਂ ਵਿਚੋਂ ਦੋ ਵਿਅਕਤੀ ਬਰੀ <br/>
Ad Position 24