ਬਰਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ , ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਵਿੱਤਰ ਨਗਰ ਕੀਰਤਨ ਆਸਾਮ ਤੋਂ ਸ਼ੁਰੂ ਹੋ ਕੇ ਵੱਖ-ਵੱਖ ਸੂਬਿਆਂ ਦੇ ਸ਼ਹਿਰਾਂ 'ਚੋਂ ਹੁੰਦਾ ਹੋਇਆ ਆਈ.ਟੀ.ਆਈ. ਚੌਂਕ ਬਰਨਾਲਾ ਵਿਖੇ ਪਹੁੰਚਿਆ | ਇਸ ਮੌਕੇ ਸਮੂਹ ਮੈਨੇਜਮੈਂਟ ਬਾਬਾ ਗਾਂਧਾ ਸਿੰਘ ਗਰੁੱਪ ਆਫ਼ ਸਕੂਲਜ਼ ਬਰਨਾਲਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ | ਨਗਰ ਕੀਰਤਨ ਦੇ ਬਰਨਾਲਾ ਪਹੁੰਚਣ 'ਤੇ ਬਾਬਾ ਹਾਕਮ ਸਿੰਘ ਚੇਅਰਮੈਨ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ, ਟਰੱਸਟੀ ਬਾਬਾ ਕੇਵਲ ਕਿ੍ਸ਼ਨ, ਸ. ਗੁਰਪ੍ਰੀਤ ਸਿੰਘ ਰਾਏ, ਪਿ੍ੰਸੀਪਲ ਡਾ. ਸੰਦੀਪ ਕੁਮਾਰ ਲੱਠ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅੰਤਰਿੰਗ ਮੈਂਬਰ ਸ਼ੋ੍ਰਮਣੀ ਕਮੇਟੀ, ਸੰਤ ਬਲਵੀਰ ਸਿੰਘ ਘੁੰਨਸ ਮੈਂਬਰ ਸ਼ੋ੍ਰਮਣੀ ਕਮੇਟੀ, ਸੁਰਜੀਤ ਸਿੰਘ ਠੀਕਰੀਵਾਲ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ, ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ |