ਧਨੌਲਾ, 31 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਬੈਂਕ ਦੇ ਕੰਮਾਂ ਬਾਰੇ ਜਾਣਕਾਰੀ ਦੇਣ ਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ ਦੌਰਾਨ ਬੈਂਕ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਬੈਂਕ ਖਾਤਾ ਖੋਲ੍ਹਣ ਦੀ ਪ੍ਰਕਿਰਿਆ, ਡਿਜੀਟਲ ਬੈਂਕਿੰਗ, ਏ.ਟੀ.ਐਮ. ਦੇ ਉਪਯੋਗ, ਆਨਲਾਈਨ ਲੈਣ-ਦੇਣ ਦੀ ਸੁਰੱਖਿਆ ਤੇ ਸੇਵਿੰਗ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੇ ਸਵਾਲ ਪੁੱਛੇ | ਪਿ੍ੰਸੀਪਲ ਮੈਡਮ ਵਰੁਣਦੀਪ ਕੌਰ ਵਾਲੀਆ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਨੂੰ ਜੀਵਨ ਵਿਚ ਸਹਾਈ ਹੁੰਦੇ ਹਨ | ਇਸ ਮੌਕੇ ਅਵਤਾਰ ਸਿੰਘ ਗੋਗੀ ਭੱਠਲ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |