ਮਹਿਲ ਕਲਾਂ, 31 ਅਕਤੂਬਰ (ਅਵਤਾਰ ਸਿੰਘ ਅਣਖੀ)-ਹਲਕਾ ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਇਸ ਲੜੀ ਅਧੀਨ ਪੰਜਾਬ ਵਿਧਾਨ ਸਭਾ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ, ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਆਪਣੀ ਟੀਮ ਸਮੇਤ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਡੋਰ-ਟੂ-ਡੋਰ ਪ੍ਰਚਾਰ ਕੀਤਾ | ਇਸ ਮੌਕੇ ਵੱਖ-ਵੱਖ ਪਿੰਡਾਂ 'ਚ ਵੋਟਰਾਂ ਨੇ ਵਿਧਾਇਕ ਪੰਡੋਰੀ ਦਾ ਜ਼ੋਰਦਾਰ ਸਵਾਗਤ ਕਰਦਿਆਂ 'ਆਪ' ਉਮੀਦਵਾਰ ਦੇ ਹੱਕ ਵਿਚ ਭੁਗਤਣ ਦਾ ਭਰੋਸਾ ਦਿੱਤਾ | ਵਿਧਾਇਕ ਪੰਡੋਰੀ ਨੇ ਕਿਹਾ ਕਿ ਤਰਨਤਾਰਨ ਹਲਕੇ ਦੇ ਲੋਕ ਤਬਦੀਲੀ ਦੀ ਲਹਿਰ ਨਾਲ ਜੁੜੇ ਹੋਏ ਹਨ ਅਤੇ 11 ਨਵੰਬਰ ਨੂੰ ਪਰਿਵਾਰਾਂ ਸਮੇਤ ਝਾੜੂ ਵਾਲਾ ਬਟਨ ਦਬਾ ਕੇ 'ਆਪ' ਦੇ ਹੱਕ ਵਿਚ ਫ਼ਤਵਾ ਦੇਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿਚ ਜਿੰਨੇ ਵਿਕਾਸਮਈ ਫ਼ੈਸਲੇ ਕੀਤੇ ਹਨ, ਉਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਸਿੱਧਾ ਪਹੁੰਚ ਰਿਹਾ ਹੈ | ਤਰਨਤਾਰਨ ਹਲਕੇ ਵਿਚ ਹਰਮੀਤ ਸਿੰਘ ਸੰਧੂ ਦੀ ਜਿੱਤ ਨਾਲ ਤਰੱਕੀ 'ਚ ਨਵਾਂ ਰੂਪ ਦੇਖਣ ਨੂੰ ਮਿਲੇਗਾ | ਵਿਧਾਇਕ ਪੰਡੋਰੀ ਨੇ ਸੰਗਤਾਂ ਨੂੰ ਇਕੱਲੀ ਇਕੱਲੀ ਵੋਟ ਚੋਣ ਨਿਸ਼ਾਨ ਝਾੜੂ ਦੇ ਹੱਕ ਵਿਚ ਪਾਉਣ ਦੀ ਅਪੀਲ ਕੀਤੀ |