ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 02-11-2025
ਬਰਨਾਲਾ, 1 ਨਵੰਬਰ (ਰਾਜ ਪਨੇਸਰ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲਿਜਾਣ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਨਾਬਾਲਗ ਲੜਕੀ ਦੀ ਮਾਤਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਪਿਛਲੇ ਦਿਨੀਂ ਉਸ ਦੀ ਨਾਬਾਲਗ ਲੜਕੀ ਬਿਨਾਂ ਦੱਸੇ ਕਿਧਰੇ ਚਲੀ ਗਈ ਹੈ | ਜਿਸ ਦੀ ਉਨ੍ਹਾਂ ਨੇ ਆਪਣੇ ਤੌਰ 'ਤੇ ਭਾਲ ਕੀਤੀ ਪਰ ਕੁੱਝ ਪਤਾ ਨਹੀਂ ਲੱਗਿਆ ਤੇ ਮੱੁਦਈ ਨੇ ਸ਼ੱਕ ਜ਼ਾਹਰ ਵੀ ਕੀਤਾ ਹੈ ਕਿ ਕੋਈ ਨਾਮਾਲੂਮ ਵਿਅਕਤੀ ਉਸ ਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਤੇ ਅਗਵਾ ਕਰ ਕੇ ਲੈ ਗਿਆ ਹੈ | ਪੁਲਿਸ ਕਾਰਵਾਈ ਅਨੁਸਾਰ ਮੱੁਦਈ ਦੇ ਬਿਆਨਾਂ ਦੇ ਆਧਾਰ 'ਤੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੀ ਤਫ਼ਤੀਸ਼ੀ ਅਫ਼ਸਰ ਹੌਲਦਾਰ ਰੀਤੂ ਰਾਣੀ ਹੈ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪਰਾਲੀ ਦੇ ਸੁਚੱਜੇ ਨਿਬੇੜੇ ਦੀ ਸਮੀਖਿਆ ਲਈ ਜ਼ਿਲ੍ਹੇ 'ਚ ਖੇਤਾਂ ਦਾ ਦੌਰਾ <br/> ਅਗਲੀ ਖ਼ਬਰ ਅਗਰਵਾਲ ਸਭਾ ਤਪਾ ਵਲੋਂ ਵਿਦਿਆਰਥਣ ਸ਼ਿਫਾਲੀ ਦਾ ਸਨਮਾਨ <br/>
Ad Position 24
No active advertisement