ਗੁਰਦੁਆਰਾ ਸਾਹਿਬ ਗੋਬਿੰਦਸਰ ਗੰਗੋਹਰ ਵਿਖੇ ਮੀਰੀ ਪੀਰੀ ਸੇਵਾ ਲਹਿਰ ਵਲੋਂ ਗੁਰਮਤਿ ਸਮਾਗਮ ਅੱਜ
ਅਜੀਤ ਡੈਸਕ
02-11-2025
ਮਹਿਲ ਕਲਾਂ, 1 ਨਵੰਬਰ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਸਾਹਿਬ ਗੋਬਿੰਦਸਰ ਗੰਗੋਹਰ (ਬਰਨਾਲਾ) ਵਿਖੇ ਗੁਰਮਤਿ ਸਮਾਗਮ ਪੀਰੀ ਸੇਵਾ ਲਹਿਰ ਮਹਿਲ ਕਲਾਂ ਵਲੋਂ, ਗੁਰਦੁਆਰਾ ਕਮੇਟੀ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ 2 ਨਵੰਬਰ, ਐਤਵਾਰ ਨੂੰ ਸਵੇਰੇ 5 ਤੋਂ 6 ਵਜੇ ਤੱਕ ਸ਼ਰਧਾਂਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਰੀ-ਪੀਰੀ ਸੇਵਾ ਲਹਿਰ ਦੇ ਪ੍ਰਧਾਨ ਭਾਈ ਸਵਰਨ ਸਿੰਘ ਖ਼ਾਲਸਾ, ਭਾਈ ਸਤਨਾਮ ਸਿੰਘ ਮਹਿਲ ਕਲਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਮੌਕੇ ਹੈੱਡ ਗ੍ਰੰਥੀ ਭਾਈ ਮਹਿੰਦਰ ਸਿੰਘ ਮਾਣਕੀ ਗੁਰਦੁਆਰਾ ਸਾਹਿਬ ਟਾਹਲੀਆਣਾ ਸਾਹਿਬ ਰਾਏਕੋਟ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਗੁਰਦੁਆਰਾ ਸਾਹਿਬ ਗੋਬਿੰਦਸਰ ਗੰਗੋਹਰ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ |