ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ <br/>

Ad Position 21
No active advertisement
ਪਿੰਡ ਸੰਘੇੜਾ ਧਾਰਮਿਕ ਸਮਾਗਮ ਦੌਰਾਨ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ | ਅਜੀਤ ਤਸਵੀਰ <br/> 02-11-2025
ਬਰਨਾਲਾ, 1 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਸ਼ਹੀਦਾਂ ਪੇਰੋਂ ਪੱਤੀ ਪਿੰਡ ਸੰਘੇੜਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਰਾਜਿੰਦਰ ਸਿੰਘ ਦਰਾਕਾ, ਜਥੇਦਾਰ ਬੇਅੰਤ ਸਿੰਘ ਬਾਠ, ਸਰਪੰਚ ਬਚਿੱਤਰ ਸਿੰਘ ਰਾਏਸਰ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ, ਜਿਨ੍ਹਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ, ਪ੍ਰੀਤਮ ਸਿੰਘ ਟੋਨੀ, ਗੁਰਜੀਤ ਘਿਸ ਗੋਸ਼ੀ, ਆਤਮਾ ਸਿੰਘ, ਮੁਖਤਿਆਰ ਸਿੰਘ ਠੁੱਲੂ, ਬਾਬਾ ਬਲਜੀਤ ਸਿੰਘ ਹੈੱਡ ਗ੍ਰੰਥੀ ਆਦਿ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਦਲੀਪ ਸਿੰਘ ਸੋਹੀ, ਸੁਖਪਾਲ ਸਿੰਘ, ਹਰਮਨਪ੍ਰੀਤ ਸਿੰਘ, ਭੋਲਾ ਸਿੰਘ, ਹਰਪ੍ਰੀਤ ਸਿੰਘ, ਬਿੱਕਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਪੀ ਕਲੱਬ ਤਪਾ ਨੇ 49ਵਾਂ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਪ੍ਰਭਾਤ ਫੇਰੀ 'ਚ ਸ਼ਾਮਿਲ ਪੰਜ ਪਿਆਰਿਆਂ ਨੂੰ ਕੀਤਾ ਸਨਮਾਨਿਤ <br/>
Ad Position 24
No active advertisement