ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਿਹਤ ਵਿਭਾਗ ਨੇ 'ਯੂਥ ਤੰਬਾਕੂ ਫ਼੍ਰੀ ਕੰਪੇਨ' ਤਹਿਤ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 02-11-2025
ਬਰਨਾਲਾ, 1 ਨਵੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ 'ਯੂਥ ਤੰਬਾਕੂ ਫ਼ਰੀ ਕੰਪੇਨ' ਤਹਿਤ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਬਲਜੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਵੱਖ-ਵੱਖ ਸਕੂਲਾਂ-ਕਾਲਜਾਂ ਵਿਖੇ ਜਾਗਰੂਕਤਾ ਸੈਮੀਨਾਰ, ਗਰੁੱਪ ਮੀਟਿੰਗਾਂ ਰਾਹੀਂ ਜਨਤਕ ਥਾਵਾਂ 'ਤੇ ਜਾਣਕਾਰੀ ਦੇਣਾ, ਵਿੱਦਿਅਕ ਸੰਸਥਾਵਾਂ ਨੂੰ ਤੰਬਾਕੂਨੋਸ਼ੀ ਰਹਿਤ ਗਤਿਵਿਧਿਆਂ ਕੀਤੀਆਂ ਜਾ ਰਹੀਆਂ ਹਨ | ਤੰਬਾਕੂ ਪਦਾਰਥਾਂ ਦਾ ਸੇਵਨ ਜ਼ਿਆਦਾਤਰ ਕਿਸ਼ੋਰ ਅਵਸਥਾ ਵਿਚ ਹੁੰਦਾ ਹੈ | ਇਸ ਸਮੇਂ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਅਤੇ ਸੁਰਿੰਦਰ ਸਿੰਘ ਸਿਹਤ ਸੁਪਰਵਾਈਜ਼ਰ ਨੇ ਦੱਸਿਆ ਕਿ ਤੰਬਾਕੂ ਪਦਾਰਥਾਂ ਜ਼ਰਦਾ, ਬੀੜੀ, ਸਿਗਰਟ, ਖੈਣੀ, ਪਾਨ ਮਸਾਲਾ ਆਦਿ ਦੇ ਵਿਚ ਹਜ਼ਾਰਾਂ ਦੀ ਗਿਣਤੀ 'ਚ ਜ਼ਹਿਰੀਲੇ ਤੇ ਰਸਾਇਣਿਕ ਤੱਤ ਹੁੰਦੇ ਹਨ ਜਿਨ੍ਹਾਂ ਦਾ ਸੇਵਨ ਕਰਨਾ ਸਰੀਰ ਲਈ ਬਹੁਤ ਸਾਰੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ ਜਿਵੇਂ ਮੂੰਹ, ਗਲਾ ਤੇ ਫੇਫੜਿਆਂ ਦਾ ਕੈਂਸਰ, ਸਾਹ, ਦਮਾ ਖਾਂਸੀ, ਤਪਦਿਕ ਬਲੱਡ ਪ੍ਰੈਸ਼ਰ ਆਦਿ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਜੋ ਮਨੁੱਖ ਦੀ ਰੋਜ਼ਾਨਾ ਉਮਰ ਘਟਾਉਂਦੀਆਂ ਹਨ | ਸੁਖਵਿੰਦਰ ਸਿੰਘ ਅਤੇ ਹਰਮਨ ਕਾਂਊਸਲਰ ਨਸ਼ਾ ਛਡਾਊ ਕੇਂਦਰ ਨੇ ਦੱਸਿਆ ਕਿ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ) ਐਕਟ 2003 ਦੀ ਉਲੰਘਣਾ ਤਹਿਤ ਜਨਤਕ ਥਾਵਾਂ 'ਤੇ ਸਿਗਰਟ ਬੀੜੀ ਪੀਣ ਜਾਂ ਤੰਬਾਕੂਨੋਸ਼ੀ ਕਰਨ 'ਤੇ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਵੇਚਣ ਅਤੇ ਖ਼ਰੀਦਣ 'ਤੇ ਪਾਬੰਦੀ ਹੈ, ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ 'ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ ਅਤੇ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ਵਿਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਹੈ | ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ 2006 ਤਹਿਤ ਕੋਈ ਵੀ ਦੁਕਾਨਦਾਰ ਖਾਣ-ਪੀਣ ਵਾਲੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਨਹੀਂ ਵੇਚ ਸਕਦਾ | ਇਸ ਮੌਕੇ ਬਲਜਿੰਦਰ ਸਿੰਘ, ਮਨਪ੍ਰੀਤ ਸ਼ਰਮਾ, ਗਣੇਸ਼ ਦੱਤ, ਲਖਵਿੰਦਰ ਸਿੰਘ ਅਤੇ ਗੁਲਾਬ ਸਿੰਘ ਸਿਹਤ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵਾਨ ਸਾਲੀਗ੍ਰਾਮ ਅਤੇ ਮਾਤਾ ਤੁਲਸੀ ਦੇ ਵਿਆਹ ਮੌਕੇ ਮਾਡਲ ਟਾਊਨ 'ਚ ਲੱਗੀਆਂ ਰੌਣਕਾਂ <br/> ਅਗਲੀ ਖ਼ਬਰ ਸ਼ਿਰਡੀ ਸਾਈਾ ਦਰਬਾਰ ਵਿਖੇ 14ਵੀਂ ਸਾਲਾਨਾ ਪਾਲਕੀ ਯਾਤਰਾ ਅੱਜ
Ad Position 24
No active advertisement