ਟੱਲੇਵਾਲ, 2 ਨਵੰਬਰ (ਸੋਨੀ ਚੀਮਾ)-ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਵਾਂਗਡੋਰ ਸੰਭਾਲ ਦਿੱਤੀ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨੂੰ ਸੰਭਾਲਣ ਦੀ ਥਾਂ ਦਿੱਲੀ ਦੇ ਲੀਡਰਾਂ ਨੂੰ ਸਾਂਭਣਾ ਸ਼ੁਰੂ ਕਰ ਦਿੱਤਾ | ਇਹ ਸ਼ਬਦ ਕਮਲਜੀਤ ਸਿੰਘ ਚੱਕ ਸੀਨੀਅਰ ਕਾਂਗਰਸੀ ਆਗੂ ਨੇ ਵੱਖ-ਵੱਖ ਪਿੰਡਾਂ ਸਮੇਤ ਪਿੰਡ ਭੋਤਨਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਆਖੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ, ਕਿਉਂਕਿ ਪੰਜਾਬ ਦੇ ਲੋਕਾਂ ਨੇ ਉਸ ਸਮੇਂ ਪੁਰਾਣੇ ਲੀਡਰਾਂ ਨੂੰ ਕਿਨਾਰੇ ਕਰ ਕੇ ਆਮ ਆਦਮੀ ਪਾਰਟੀ ਨੂੰ ਸੱਤਾ 'ਤੇ ਬਿਠਾ ਦਿੱਤਾ, ਪਰ ਸਰਕਾਰ ਬਣਨ ਉਪਰੰਤ ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ | ਇਸ ਮੌਕੇ ਅਮਰਜੀਤ ਸਿੰਘ ਭੋਤਨਾ, ਰੇਸ਼ਮ ਸਿੰਘ, ਡਾ: ਸੁਖਮੰਦਰ ਸਿੰਘ, ਮੇਜਰ ਸਿੰਘ ਵਾਇਸ ਪ੍ਰਧਾਨ ਟਰੱਕ ਯੂਨੀਅਨ ਮਲੇਰਕੋਟਲਾ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਮੈਡੀ ਢਿੱਲੋਂ ਆਦਿ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਹਾਜਰ ਸਨ |