ਬਰਨਾਲਾ, 2 ਨਵੰਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਮਾਨਸਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ, ਅਧਿਆਪਕ ਨਰਾਇਣ ਗਰਗ ਨੇ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਕਾਰਾਤਮਿਕ ਜੀਵਨ ਜੀਉਣ ਲਈ ਪ੍ਰੇਰਿਤ ਕਰਨਾ ਸੀ | ਉਨ੍ਹਾਂ ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਦੀਆਂ ਆਦਤਾਂ ਜਿਵੇਂ ਮੋਬਾਈਲ ਦੀ ਘੱਟ ਵਰਤੋਂ, ਚੰਗੀ ਨੀਂਦ, ਚੰਗੀਆਂ ਖਾਣ ਸਬੰਧੀ ਆਦਤਾਂ ਅਤੇ ਪਰਿਵਾਰਿਕ ਮੈਂਬਰਾਂ ਨਾਲ ਸਮਾਂ ਬਿਤਾਉਣ ਆਦਿ ਬਾਰੇ ਭਰਪੂਰ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿਵੇਂ ਸਰੀਰ ਨੂੰ ਆਰਾਮ ਅਤੇ ਖ਼ੁਰਾਕ ਦੀ ਲੋੜ ਹੁੰਦੀ ਹੈ, ਤਿਵੇਂ ਮਨ ਨੂੰ ਵੀ ਸ਼ਾਂਤੀ ਅਤੇ ਸਕਾਰਾਤਮਕਤਾ ਦੀ ਲੋੜ ਹੁੰਦੀ ਹੈ | ਇਸ ਸਬੰਧੀ ਵਿਦਿਆਰਥੀਆਂ ਦੇ ਪੋਸਟਰ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |