20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਠੁੱਲੀਵਾਲ ਥਾਣੇ ਦੇ ਨਵੇਂ ਮੁਖੀ ਸਬ-ਇੰਸਪੈਕਟਰ ਗੁਰਪਾਲ ਸਿੰਘ ਨੇ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 03-11-2025
ਮਹਿਲ ਕਲਾਂ, 2 ਨਵੰਬਰ (ਅਵਤਾਰ ਸਿੰਘ ਅਣਖੀ)-ਸਬ-ਇੰਸਪੈਕਟਰ ਗੁਰਪਾਲ ਸਿੰਘ ਨੇ ਪੁਲਿਸ ਥਾਣਾ ਠੁੱਲੀਵਾਲ ਦੇ ਨਵੇਂ ਮੁੱਖ ਅਫ਼ਸਰ ਵਜੋਂ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਇਸ ਉਪਰੰਤ ਗੱਲਬਾਤ ਕਰਦਿਆਂ ਗੁਰਪਾਲ ਸਿੰਘ ਨੇ ਕਿਹਾ ਕਿ ਉਹ ਆਪਣੀ ਬਣਦੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਨਾਲ ਨਿਭਾਉਣਗੇ | ਠੁੱਲੀਵਾਲ ਥਾਣੇ ਦੇ ਅਧੀਨ ਆਉਣ ਵਾਲੇ ਸਮੂਹ ਪਿੰਡਾਂ 'ਚ ਨਸ਼ਿਆਂ ਨੂੰ ਰੋਕਣਾ, ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਕਾਇਮ ਰੱਖਣਾ ਉਨ੍ਹਾਂ ਦਾ ਪਹਿਲਾ ਕੰਮ ਹੋਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਪਿੰਡਾਂ ਵਿਚ ਸਰਚ ਅਭਿਆਨ ਚਲਾਇਆ ਜਾਵੇਗਾ | ਨਸ਼ਿਆਂ ਵਿਰੁੱਧ ਜੰਗ ਵਿਚ ਗ੍ਰਾਮ ਪੰਚਾਇਤਾਂ, ਸਮਾਜਿਕ ਸੰਸਥਾਵਾਂ, ਕਲੱਬਾਂ ਤੇ ਮੀਡੀਆ ਦਾ ਪੂਰਾ ਸਹਿਯੋਗ ਲਿਆ ਜਾਵੇਗਾ | ਇਸ ਮੌਕੇ ਏ.ਐੱਸ.ਆਈ. ਮਨਜਿੰਦਰ ਸਿੰਘ ਸ਼ੇਰਪੁਰ, ਏ.ਐੱਸ.ਆਈ. ਜਸਵਿੰਦਰ ਸਿੰਘ, ਮੁਣਸ਼ੀ ਗੁਰਦੀਪ ਸਿੰਘ ਸਮੇਤ ਸਮੂਹ ਸਟਾਫ਼ ਵਲੋਂ ਨਵੇਂ ਥਾਣਾ ਮੁਖੀ ਗੁਰਪਾਲ ਸਿੰਘ ਨੂੰ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਸਕੂਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਮੌਸਮੀ ਬਿਮਾਰੀਆਂ ਸੰਬੰਧੀ ਕੀਤਾ ਜਾਗਰੂਕ
Ad Position 24