ਹੰਡਿਆਇਆ, 2 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਸਮਾਗਮ ਉਪਰੰਤ ਕੌਮੀ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਕੂਲ ਮੁਖੀ ਰਣਜੀਤ ਸਿੰਘ ਜੰਡੂ ਨੇ ਦੱਸਿਆ ਕਿ ਸਰਬੱਤ ਦੇ ਭਲੇ ਲਈ ਪਾਠ ਕਰਵਾਏ ਗਏ | ਇਸ ਮੌਕੇ ਰਾਗੀ ਜਰਨੈਲ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਇਸ ਮੌਕੇ ਰਣਜੀਤ ਸਿੰਘ ਜੰਡੂ, ਮਾਸਟਰ ਪਿ੍ਤਪਾਲ ਸਿੰਘ, ਰੁਪਿੰਦਰ ਸਿੰਘ,ਬਸਾਵਾ ਸਿੰਘ ਭਰੀ, ਕੁਲਦੀਪ ਸਿੰਘ ਤਾਜਪੁਰੀਆ, ਰੂਪੀ ਕੌਰ, ਜਗਸੀਰ ਖ਼ਾਨ ਵਲੋਂ ਸਕੂਲ ਦੇ ਨੈਸ਼ਨਲ ਖੇਡਾਂ ਵਿਚ ਜਿੱਤਾਂ ਪ੍ਰਾਪਤ ਕਰਨ ਵਾਲੇ ਤਿੰਨ ਵਿਦਿਆਰਥੀਆਂ ਦਿਸ਼ਾਂਤ ਕੱਕੜੀਆ ਪੁੱਤਰ ਰਣਜੀਤ ਕੁਮਾਰ, ਪਰਮਵੀਰ ਸਿੰਘ ਪੁੱਤਰ ਗੁਰਜੀਤ ਸਿੰਘ, ਪਰਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗ੍ਰੰਥੀ ਜਸਪਾਲ ਸਿੰਘ ਤੇ ਹਾਕਮ ਸਿੰਘ, ਲੈਕਚਰਾਰ ਸਤਵੀਰ ਸਿੰਘ ਗਿੱਲ ਅਤੇ ਗੁਰਲਾਲ ਸਿੰਘ ਬੋਪਾਰਾਏ, ਮੈਡਮ ਸਵਾਤੀ, ਮਨਦੀਪ ਸ਼ਰਮਾ, ਜਸਪਿੰਦਰ ਕੌਰ, ਤਰਵਿੰਦਰ ਸਿੰਘ ਸਰਾਂ, ਦਰਸ਼ਨ ਸਿੰਘ, ਰਮਨਦੀਪ ਸਿੰਗਲਾ, ਨੇਹਾ ਗਰਗ, ਮੋਨੂੰ ਗੁਪਤਾ ਆਦਿ ਸਮੇਤ ਸਕੂਲ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |