20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 03-11-2025
ਧਨੌਲਾ, 2 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਧਨੌਲਾ ਰੋਡ ਬਰਨਾਲਾ ਵਿਖੇ ਪਿ੍ੰਸੀਪਲ ਸ੍ਰੀਮਤੀ ਸਿਮਰਨ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ”ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿਚ ਅੱਠਵੀਂ ਜਮਾਤ ਦੇ ਬੱਚਿਆਂ ਵਲੋਂ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਅਸੈਂਬਲੀ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਦੀਆਂ ਪੰਜ ਪਾਉੜੀਆਂ ਤੋਂ ਕੀਤੀ ਗਈ | ਉਪਰੰਤ ਮਨਮੋਹਕ ਕੀਰਤਨ ਕੀਤਾ ਗਿਆ | ਪ੍ਰੋਗਰਾਮ ਦੌਰਾਨ ਅਧਿਆਪਕ ਸਾਹਿਬਾਨਾਂ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ | ਅੰਤ ਵਿਚ ਬੱਚਿਆਂ ਅਤੇ ਸਟਾਫ਼ ਨੇ ਗੁਰੂ ਰੂਪ ਵਿਚ ਇਕੱਤਰ ਹੋ ਕੇ ਸਕੂਲ ਦੀ ਚੜ੍ਹਦੀ ਕਲਾ ਅਤੇ ਖ਼ੁਸ਼ਹਾਲੀ ਦੀ ਅਰਦਾਸ ਕੀਤੀ, ਉਪਰੰਤ ਪਿ੍ੰਸੀਪਲ ਸ੍ਰੀਮਤੀ ਸਿਮਰਨ ਕੌਰ ਨੇ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ (ਗੁਰਪੁਰਬ) ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਾਹ ਤੇ ਚੱਲਣ ਦੀ ਪੇ੍ਰਰਨਾ ਦਿੱਤੀ | ਅੰਤ ਵਿਚ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਚੀਮਾ, ਡਾਇਰੈਕਟਰ ਸੁਖਦੀਪ ਸਿੰਘ ਚੀਮਾ ਨੇ ਵੀ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਇਨ੍ਹਾਂ ਵਧੀਆ ਪ੍ਰੋਗਰਾਮ ਕਰਨ 'ਤੇ ਵੀ ਵਧਾਈ ਦਿੱਤੀ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸ਼ਿਆਮ ਪਰਿਵਾਰ ਸੇਵਾ ਸੰਘ ਨੇ ਸ੍ਰੀ ਸ਼ਿਆਮ ਦੇ ਜਨਮ ਦਿਵਸ ਦੇ ਸੰਬੰਧ ਵਿਚ ਰਥ ਯਾਤਰਾ ਕੱਢੀ ਅਗਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਵਿਸ਼ਵ ਤੰਬਾਕੂ ਮੁਕਤ ਦਿਵਸ
Ad Position 24