24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 04-11-2025
ਬਰਨਾਲਾ, 3 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਬਰਨਾਲਾ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮਨੀ ਰਾਮ ਪੱੁਤਰ ਲਛਮਣ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਪੁਲਿਸ ਵਲੋਂ ਮੋਗਾ ਬਾਈਪਾਸ ਰੋਡ ਬਰਨਾਲਾ ਨਜ਼ਦੀਕ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 55 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ 12 ਵਿਅਕਤੀ ਅਸਲ੍ਹੇ ਸਮੇਤ ਕਾਬੂ <br/> ਅਗਲੀ ਖ਼ਬਰ ਗੁਰਮਤਿ ਸੇਵਾ ਲਹਿਰ ਸੰਸਥਾ ਵਲੋਂ ਹੜ੍ਹ ਪੀੜ੍ਹਤ ਇਲਾਕਿਆਂ ਲਈ 10 ਲੱਖ ਰੁਪਏ ਦੀ ਰਾਸ਼ੀ ਨਾਲ ਹੋਵੇਗੀ ਸੇਵਾ <br/>
Ad Position 24