24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪਿੰਡ ਦੀਵਾਨਾ ਵਿਖੇ ਸੇਲਜ਼ਮੈਨ ਦੀ ਭਾਰਤੀ ਨੂੰ ਲੈ ਕੇ ਕੀਤਾ ਰੋਸ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 04-11-2025
ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਦੀਵਾਨਾ ਦੀ 'ਦੀਵਾਨਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀਵਾਨਾ' ਵਿਖੇ ਬਤੌਰ ਸੇਲਜ਼ਮੈਨ ਦੀ ਭਰਤੀ ਦੌਰਾਨ ਘੱਟ ਮੈਰਿਟ ਵਾਲੇ ਦੀ ਭਰਤੀ ਕੀਤੇ ਜਾਣ ਨੂੰ ਲੈ ਕੇ ਸੇਲਜ਼ਮੈਨ ਦੀ ਉਮੀਦਵਾਰ ਅਮਨਦੀਪ ਕੌਰ ਪਤਨੀ ਮਨਿੰਦਰ ਸਿੰਘ ਵਾਸੀ ਦੀਵਾਨਾ, ਉਸ ਦੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਇਸ ਭਰਤੀ 'ਤੇ ਮੁੜ ਵਿਚਾਰ ਦੀ ਮੰਗ ਕਰਦਿਆਂ ਸੇਲਜ਼ਮੈਨ ਦੀ ਭਰਤੀ ਲਈ ਮੈਰਿਟ ਦੇ ਆਧਾਰ 'ਤੇ ਯੋਗ ਉਮੀਦਵਾਰ ਦੀ ਚੋਣ ਕਰਨ ਦੀ ਮੰਗ ਕੀਤੀ | ਇਸ ਮੌਕੇ ਅਮਨਦੀਪ ਕੌਰ ਪਤਨੀ ਮਨਿੰਦਰ ਸਿੰਘ ਵਾਸੀ ਦੀਵਾਨਾ ਨੇ ਕਿਹਾ ਕਿ ਸੇਲਜ਼ਮੈਨ ਰੱਖਣ ਲਈ ਅਖ਼ਬਾਰ ਵਿਚ ਇਸ਼ਤਿਹਾਰ ਦਿੱਤਾ ਗਿਆ ਸੀ, ਜਿਸ ਦੇ ਆਧਾਰ ਤੇ ਮੇਰੇ ਵਲੋਂ ਸੇਲਜ਼ਮੈਨ ਦੀ ਪੋਸਟ ਲਈ ਅਪਲਾਈ ਕੀਤਾ ਗਿਆ ਸੀ, ਪਰ ਅੱਜ ਸੇਲਜ਼ਮੈਨ ਦੀ ਭਰਤੀ ਕਰਨ ਸਮੇਂ ਮੇਰੀ ਵਿੱਦਿਅਕ ਯੋਗਤਾ ਤੇ ਮੈਰਿਟ ਨੂੰ ਨਜ਼ਰਅੰਦਾਜ਼ ਕਰ ਕੇ ਘੱਟ ਮੈਰਿਟ ਵਾਲੇ ਉਮੀਦਵਾਰ ਦੀ ਚੋਣ ਕਰ ਲਈ ਗਈ ਹੈ | ਉਨ੍ਹਾਂ ਕਿਹਾ ਕਿ ਸੇਲਜ਼ਮੈਨ ਲਈ ਦਾਅਵੇਦਾਰੀ ਜਿਤਾਉਣ ਵਾਲੇ ਸਾਰੇ ਉਮੀਦਵਾਰਾਂ ਨਾਲੋਂ ਮੇਰੇ 73.5 ਫ਼ੀਸਦੀ ਮੈਰਿਟ ਹੋਣ ਕਰ ਕੇ ਸੇਲਜ਼ਮੈਨ ਲਈ ਮੇਰਾ ਹੱਕ ਬਣਦਾ ਹੈ, ਪਰ ਘੱਟ ਮੈਰਿਟ ਵਾਲੇ ਉਮੀਦਵਾਰ ਨੂੰ ਸੇਲਜ਼ਮੈਨ ਭਰਤੀ ਕਰ ਕੇ ਮੇਰਾ ਹੱਕ ਮਾਰਿਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਵਲੋਂ ਇਸ ਮਾਮਲੇ ਸਬੰਧੀ ਡੀ.ਆਰ.ਓ ਬਰਨਾਲਾ ਤੇ ਹੋਰ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਸੇਲਜ਼ਮੈਨ ਦੀ ਭਰਤੀ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇ | ਇਸ ਮੌਕੇ ਕਮੇਟੀ ਮੈਂਬਰ ਸੁਖਦੇਵ ਸਿੰਘ, ਆਤਮਾ ਸਿੰਘ, ਹਰਜਿੰਦਰ ਸਿੰਘ, ਨਿੰਦਰ ਕੌਰ, ਕਿਸਾਨ ਆਗੂ ਜਸਪਾਲ ਸਿੰਘ, ਸੁਰਿੰਦਰ ਕੌਰ, ਕਰਮਜੀਤ ਕੌਰ, ਗੁਰਮੀਤ ਕੌਰ, ਨਾਜਰ ਸਿੰਘ, ਨਿਰਮਲ ਸਿੰਘ ਤੇ ਜਸਵੰਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਡੀ.ਆਰ.ਓ ਬਰਨਾਲਾ ਪਾਸੋਂ ਮੰਗ ਕੀਤੀ ਕਿ ਸੇਲਜ਼ਮੈਨ ਦੀ ਪੋਸਟ ਉੱਪਰ ਮੈਰਿਟ ਦੇ ਆਧਾਰ 'ਤੇ ਅਮਨਦੀਪ ਕੌਰ ਦੀ ਚੋਣ ਕੀਤੀ ਜਾਵੇ | ਉੱਧਰ ਦੂਜੇ ਪਾਸੇ ਡੀ.ਆਰ.ਓ ਬਰਨਾਲਾ ਗੁਰਮੱਖ ਸਿੰਘ ਨੇ ਸੰਪਰਕ ਕਰਨ 'ਤੇ ਕਿਹਾ ਕਿ ਅੱਜ ਦੀਵਾਨਾ ਵਿਖੇ ਸਹਿਕਾਰੀ ਸਭਾ ਲਈ ਸੇਲਜ਼ਮੈਨ ਦੀ ਭਰਤੀ ਕੀਤੀ ਜਾਣੀ ਸੀ, ਪਰ ਇਕ ਧਿਰ ਵਲੋਂ ਇਸ ਚੋਣ ਸਬੰਧੀ ਅਸਹਿਮਤੀ ਜਤਾਈ ਜਾ ਰਹੀ ਹੈ | ਉਨ੍ਹਾਂ ਵਲੋਂ ਇਸ ਸਾਰੀ ਪ੍ਰਕਿਰਿਆ ਸਬੰਧੀ ਇੰਸਪੈਕਟਰ ਤੋਂ ਰਿਪੋਰਟ ਮੰਗਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੇਲਜ਼ਮੈਨ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ, ਕਿਸੇ ਨਾਲ ਕਿਸੇ ਕਿਸਮ ਦੀ ਕੋਈ ਧੱਕੇਸ਼ਾਹੀ ਨਹੀਂ ਹੋਵੇਗੀ | ਇਸ ਮਾਮਲੇ ਸਬੰਧੀ ਜਦੋਂ ਇੰਸਪੈਕਟਰ ਤਲਵਿੰਦਰ ਸਿੰਘ ਨਾਲ ਉਨ੍ਹਾਂ ਦਾ ਪੱਖ ਜਾਣਨ ਲਈ ਸੰਪਰਕ ਕੀਤਾ ਤਾਂ ਉਨ੍ਹਾਂ ਵਾਰ-ਵਾਰ ਕੀਤੇ ਜਾਣ ਦੇ ਬਾਵਜੂਦ ਫ਼ੋਨ ਨਹੀਂ ਚੁੱਕਿਆ ਤੇ ਇਸ ਸਬੰਧੀ ਜਦੋਂ ਸਹਿਕਾਰੀ ਸਭਾ ਦੇ ਪ੍ਰਧਾਨ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਦਾ ਫ਼ੋਨ ਸਵਿੱਚ ਆਫ਼ ਸੀ |

Ad Position 22
No active advertisement
ਪਿਛਲੀ ਖ਼ਬਰ ਐੱਮ.ਐੱਸ.ਸੀ. ਅਤੇ ਸਕੂਲੀ ਵਿਦਿਆਰਥੀਆਂ ਨੇ ਵਿਭਾਗ ਵਿਰੁੱਧ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ 12 ਵਿਅਕਤੀ ਅਸਲ੍ਹੇ ਸਮੇਤ ਕਾਬੂ <br/>
Ad Position 24