24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪਰਾਲੀ ਪ੍ਰਬੰਧਨ ਮਾਮਲੇ 'ਚ ਸੂਬਾ ਸਰਕਾਰ ਫ਼ੇਲ੍ਹ ਸਾਬਤ ਹੋਈ, ਖੇਤਾਂ 'ਚ ਜਾ ਕੇ ਕਿਸਾਨਾਂ ਨੂੰ ਜ਼ਲੀਲ ਕਰਨਾ ਬੇਹੱਦ ਨਿੰਦਣਯੋਗ-ਗੁਰਜੰਟ ਸਿੰਘ ਕੱਟੂ <br/>

Ad Position 21
No active advertisement
ਅਜੀਤ ਡੈਸਕ 04-11-2025
ਮਹਿਲ ਕਲਾਂ, 3 ਨਵੰਬਰ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਪਰਾਲੀ ਦੀ ਸਾਂਭ-ਸੰਭਾਲ ਮੁਹਿੰਮ 'ਚ ਬੁਰੀ ਤਰਾਂ ਫ਼ੇਲ੍ਹ ਸਾਬਤ ਹੋਈ ਹੈ, ਮੌਕੇ ਸਿਰ ਲੋੜੀਂਦੀ ਮਸ਼ੀਨਰੀ ਦੇ ਪ੍ਰਬੰਧ ਕਰਨ ਦੀ ਬਜਾਏ ਸਰਕਾਰ ਪੁਲਿਸ ਰਾਹੀਂ ਕਿਸਾਨਾਂ ਨੂੰ ਮਾਨਸਿਕ ਤੌਰ 'ਤੇ ਜ਼ਲੀਲ ਕਰ ਰਹੀ ਹੈ | ਜੋ ਬਹੁਤ ਹੀ ਨਿੰਦਣਯੋਗ ਗੱਲ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੂਬਾ ਸਕੱਤਰ ਭਾਈ ਗੁਰਜੰਟ ਸਿੰਘ ਕੱਟੂ ਹਲਕਾ ਇੰਚਾਰਜ ਮਹਿਲ ਕਲਾਂ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦਾ ਸ਼ੌਕ ਨਹੀਂ, ਮਜਬੂਰੀ ਹੈ | ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਤੋਂ ਪਰਾਲੀ ਨੂੰ ਨਾ ਸਾੜਨ ਲਈ ਪਿੰਡਾਂ ਦੀਆਂ ਸੱਥਾਂ, ਸਕੂਲਾਂ ਅੰਦਰ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਪਰ ਵੇਲੇ ਸਿਰ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ, ਪਰਾਲੀ ਨੂੰ ਤੁਰੰਤ ਚੁਕਾਈ ਕਰਨ ਦੇ ਪ੍ਰਬੰਧ, ਉਸ ਦੀ ਖਪਤ ਲਈ ਪਹਿਲਾਂ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਗਿਆ | ਸਗੋਂ ਖੇਤਾਂ ਵਿਚ ਪੁਲਿਸ ਭੇਜ ਕੇ ਕਿਸਾਨਾਂ ਉਪਰ ਪਰਚੇ ਦਰਜ ਕਰਨ ਦੇ ਡਰਾਵੇ ਦੇ ਕੇ ਅੰਨ ਦਾਤੇ ਨੂੰ ਮਾਨਸਿਕ ਤੌਰ 'ਤੇ ਜ਼ਲੀਲ ਕੀਤਾ ਜਾ ਰਿਹਾ ਹੈ | ਹਲਕਾ ਇੰਚਾਰਜ ਕੱਟੂ ਨੇ ਕਿਹਾ ਕਿ ਇਕ ਪਾਸੇ ਪੱਕਣ 'ਤੇ ਆਈ ਝੋਨੇ ਦੀ ਫ਼ਸਲ ਉਪਰ ਭਾਰੀ ਮੀਂਹ ਪੈਣ ਕਾਰਨ ਝੋਨੇ ਦਾ ਝਾੜ ਕਾਫੀ ਘੱਟ ਹੋਣ ਅਤੇ ਖਰਚਾ ਵੱਧ ਜਾਣ ਨਾਲ ਕਿਸਾਨ ਪਹਿਲਾਂ ਹੀ ਮਾਨਸਿਕ ਪੀੜਾ ਵਿਚੋਂ ਲੰਘਦਾ ਹੋਇਆ ਬੁਰੀ ਤਰਾਂ ਟੁੱਟ ਚੁੱਕਾ ਹੈ, ਉੱਪਰੋਂ ਪਰਾਲੀ ਪ੍ਰਬੰਧਨ ਦੇ ਮਾਮਲੇ 'ਚ ਕਿਸਾਨ ਬੇਹੱਦ ਦੁਖੀ ਹਨ | ਉਨ੍ਹਾਂ ਸਰਕਾਰ ਦੀ ਸ਼ਹਿ 'ਤੇ ਪੁਲਿਸ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਸੂਬੇ ਦੇ ਕਿਸਾਨਾਂ ਨਾਲ ਡਟ ਕੇ ਖੜ੍ਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਸ਼ਿਆਮ ਜਨਮ ਉਤਸਵ ਮੌਕੇ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਘਟੀਆ ਸੋਚ ਦੀ ਨਿਸ਼ਾਨੀ-ਧਰਮ ਸਿੰਘ ਫ਼ੌਜੀ
Ad Position 24