23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਵਾਂ ਪੰਜਾਬ ਦਿਵਸ ਮਨਾਇਆ <br/>

Ad Position 21
No active advertisement
ਗੋਬਿੰਦ ਸਕੂਲ ਦੇ ਵਿਦਿਆਰਥੀ ਕੋਰੀਓਗਰਾਫੀ ਪੇਸ਼ ਕਰਨ ਸਮੇਂ | ਤਸਵੀਰ : ਰਜਿੰਦਰ ਬੱਤਾ <br/> 04-11-2025
ਭਦੌੜ, 3 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਵਾਂ ਪੰਜਾਬ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਗੀਤ ਨਾਲ ਹੋਈ | ਸਕੂਲ ਦੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਵਲੋਂ ਪੰਜਾਬ ਨਾਲ ਸਬੰਧਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤਾ ਗਿਆ | ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪੰਜਾਬ ਦੇ ਨੌਜਵਾਨਾਂ ਵਿਚ ਵਿਦੇਸ਼ੀ ਰੁਝਾਨ ਨੂੰ ਦਰਸਾਉਂਦੀ ਹੋਈ ਕੋਰੀਓਗਰਾਫੀ ਪੇਸ਼ ਕੀਤੀ ਗਈ ਉੱਥੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗਲੇ ਤੇ ਖ਼ੁਸ਼ਹਾਲ ਪੰਜਾਬ ਨੂੰ ਉਜਾਗਰ ਕਰਦੀ ਹੋਈ ਕੋਰੀਓਗਰਾਫੀ ਪੇਸ਼ ਕੀਤੀ | ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ ਨੇ ਆਪਣੇ ਸੰਬੋਧਨ ਵਿਚ ਇਤਿਹਾਸ, ਸਭਿਆਚਾਰ ਅਤੇ ਪੁਰਾਤਨ ਸਿੱਖਿਆ ਬਾਰੇ ਜਾਣਕਾਰੀ ਦਿੱਤੀ | ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ. ਰਿਚਾ ਪਨੇਸਰ ਗਿੱਲ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ, ਸਭਿਆਚਾਰ ਤੇ ਵਿਰਸੇ 'ਤੇ ਮਾਣ ਮਹਿਸੂਸ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਪੀ.ਕੇ. ਠਾਕੁਰ ਨੇ ਦੱਸਿਆ ਕਿ 1 ਨਵੰਬਰ 1966 ਨੂੰ ਪੰਜਾਬ ਦਾ ਪੁਨਰਗਠਨ ਹੋਇਆ ਸੀ ਅਤੇ ਇਸ ਦਿਨ ਨੂੰ ਨਵਾਂ ਪੰਜਾਬ ਦਿਵਸ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਰਾਜ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਸੁਨੇਹਾ ਵੀ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਮੁਕਾਬਲਿਆਂ 'ਚ ਮਦਰ ਟੀਚਰ ਸਕੂਲ ਦੀ ਵਿਦਿਆਰਥਣ ਨੇ ਸੋਨ ਤਗਮੇ ਜਿੱਤੇ <br/> ਅਗਲੀ ਖ਼ਬਰ ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨੂੰ ਰੱਦ ਕਰ ਕੇ ਕੇਂਦਰੀਕਿ੍ਤ ਨਿਯੁਕਤੀ ਆਧਾਰਿਤ ਪ੍ਰਬੰਧ ਖੜ੍ਹਾ ਕ...
Ad Position 24