ਲਹਿਰਾਗਾਗਾ, 3 ਨਵੰਬਰ (ਅਸ਼ੋਕ ਗਰਗ)-ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਦੇ ਤਿੰਨ ਰੋਜ਼ਾ ਖੇਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਿਹਨਤ ਨਾਲ ਹਰੇਕ ਮੰਜ਼ਿਲ ਨੂੰ ਸਰ ਕੀਤਾ ਜਾ ਸਕਦਾ ਹੈ, ਵਿਦਿਆਰਥੀਆਂ ਨੂੰ ਬਚਪਨ ਵਿਚ ਉਤਸ਼ਾਹਿਤ ਕਰਨ ਦੀ ਲੋੜ ਹੁੰਦੀ ਹੈ, ਵਿਦਿਆਰਥੀ ਜੀਵਨ ਵਿਚ ਹਾਸਿਲ ਕੀਤੇ ਗੁਣ ਹੀ ਸਾਡੇ ਜੀਵਨ ਦਾ ਆਧਾਰ ਬਣਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇਕਰ ਵਿਦਿਆਰਥੀ ਯਤਨ ਕਰਨ ਤਾਂ ਅਜਿਹੇ ਲੋਕਾਂ ਨੂੰ ਨਸ਼ਾ ਮੁਕਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਆਬਾਦੀ ਦਿਨੋਂ-ਦਿਨ ਵੱਧ ਰਹੀ ਹੈ ਅਤੇ ਲੋਕਾਂ ਵੱਲੋਂ ਵਰਤੇ ਜਾਣ ਵਾਲੇ ਵਾਹਨ ਵੀ ਵੱਧ ਰਹੇ ਹਨ, ਜਿਸ ਕਾਰਨ ਸੜਕਾਂ 'ਤੇ ਆਵਾਜਾਈ ਜ਼ਿਆਦਾ ਰਹਿੰਦੀ ਹੈ | ਟਰੈਫ਼ਿਕ ਪੁਲਿਸ, ਟਰੈਫ਼ਿਕ ਨੂੰ ਨਿਰਵਿਘਨ ਚਲਾਉਣ, ਟਰੈਫ਼ਿਕ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਾਰਵਾਈ ਕਰਨ ਅਤੇ ਆਮ ਲੋਕਾਂ ਨੂੰ ਟਰੈਫ਼ਿਕ ਸੰਬੰਧੀ ਜਾਗਰੂਕ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ | ਲੁਧਿਆਣਾ ਦੇ ਨਾਗਰਿਕਾਂ ਦੀ ਸਰਗਰਮ ਸ਼ਮੂਲੀਅਤ ਅਤੇ ਭਾਗੀਦਾਰੀ ਤੋਂ ਬਿਨ੍ਹਾਂ ਟਰੈਫ਼ਿਕ ਪੁਲਿਸ ਕਾਮਯਾਬ ਨਹੀਂ ਹੋ ਸਕਦੀ | ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹਾਂ ਉਨ੍ਹਾਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਡੀ.ਐਸ.ਪੀ ਦੀਪਇੰਦਰ ਪਾਲ ਸਿੰਘ ਜੇਜੀ, ਕਾਰਜ ਸਾਧਕ ਅਫਸਰ ਰਮਨਦੀਪ ਸ਼ਰਮਾ, ਥਾਣਾ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਵੀ ਮੌਜੂਦ ਸਨ |