ਰੂੜੇਕੇ ਕਲਾਂ, 3 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਨਾਵਰ ਇੰਟਰਨੈਸ਼ਨਲ ਸਕੂਲ ਧੌਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ | ਜਪੁਜੀ ਸਾਹਿਬ ਦੇ ਪਾਠ ਉਪਰੰਤ ਸੰਸਥਾ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਗਾਇਨ, ਧਾਰਮਿਕ ਗੀਤ, ਕਵੀਸ਼ਰੀ, ਕਵਿਤਾਵਾਂ ਤੇ ਭਾਸ਼ਣ ਮੁਕਾਬਲਿਆਂ 'ਚ ਭਾਗ ਲਿਆ | ਸੰਸਥਾ ਦੇ ਪਿ੍ੰਸੀਪਲ ਮੁਨੀਸ਼ਾ ਰਾਣੀ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਪ੍ਰਬੰਧਕ ਬਲਜੀਤ ਸਿੰਘ ਸਿੱਧੂ, ਸੰਦੀਪ ਸਿੰਘ ਮਾਨ, ਗੁਰਜੰਟ ਸਿੰਘ ਸਿੱਧੂ ਵਲੋਂ ਸਨਮਾਨਿਤ ਕੀਤਾ ਗਿਆ |