23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਾਰੂ ਨੀਤੀਆਂ ਤੋਂ ਤੰਗ ਆਏ ਸੂਬੇ ਦੇ ਲੋਕ 'ਆਪ' ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ-ਜਸਮੇਲ ਡੇਅਰੀਵਾਲਾ <br/>

Ad Position 21
No active advertisement
ਅਜੀਤ ਡੈਸਕ 04-11-2025
ਮਹਿਲ ਕਲਾਂ, 3 ਨਵੰਬਰ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਦੀਆਂ ਲੋਕ ਭਰਮਾਊ ਨੀਤੀਆਂ ਤੋਂ ਅੱਕੇ ਲੋਕ ਵਿਧਾਨ ਸਭਾ ਚੋਣਾਂ ਦੇ ਦਿਨ ਨੂੰ ਬੜੀ ਹੀ ਬੇਸਬਰੀ ਨਾਲ ਉਡੀਕ ਰਹੇ ਹਨ, ਤਾਂ ਜੋ ਰਾਜ ਅੰਦਰ ਆਪ ਸਰਕਾਰ ਨੂੰ ਚੱਲਦਾ ਕਰ ਕੇ ਕਾਂਗਰਸ ਦੀ ਅਗਵਾਈ ਹੇਠ ਲੋਕਾਂ ਦੀ ਸਰਕਾਰ ਕਾਇਮ ਕੀਤੀ ਜਾ ਸਕੇ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਸਮੇਲ ਸਿੰਘ ਡੇਅਰੀ ਵਾਲਾ ਸਾਬਕਾ ਐਮ.ਸੀ. ਨੇ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਸਮਾਗਮਾਂ ਵਿਚ ਸ਼ਾਮਲ ਹੋਣ ਉਪਰੰਤ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ | ਅਫ਼ਸਰਸ਼ਾਹੀ ਬੇਲਗ਼ਾਮ ਹੋ ਕੇ ਆਪਣੇ ਘਰ ਭਰਨ ਵਿਚ ਲੱਗੀ ਹੋਈ ਹੈ | ਆਗੂ ਡੇਅਰੀਵਾਲਾ ਨੇ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਅਖ਼ਬਾਰਾਂ ਲੈ ਜਾ ਰਹੀਆਂ ਗੱਡੀਆਂ ਨੂੰ ਰੋਕੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ 70 ਸਾਲਾਂ ਵਿਚ ਅਜਿਹਾ ਪਹਿਲਾਂ ਕਦੇ ਵੀ ਨਹੀਂ ਹੋਇਆ | ਉਨ੍ਹਾਂ ਸਰਕਾਰ ਦੀਆਂ ਮਾਰੂ ਨੀਤੀਆਂ ਨੂੰ ਉਜਾਗਰ ਕਰਨ ਵਾਲੇ ਪੱਤਰਕਾਰ ਭਾਈਚਾਰੇ ਨੂੰ ਡਰਾ ਧਮਕਾ ਕੇ ਪਰਚੇ ਦਰਜ ਕਰਨ ਨੂੰ ਪ੍ਰੈੱਸ ਦੀ ਆਜ਼ਾਦੀ ਉਪਰ ਹਮਲਾ ਕਰਾਰ ਦਿੰਦਿਆਂ ਇਸ ਧੱਕੇਸ਼ਾਹੀ ਖ਼ਿਲਾਫ਼ ਇੱਕਜੁੱਟ ਹੋਣ ਦੀ ਅਪੀਲ ਕੀਤੀ | ਆਗੂ ਡੇਅਰੀਵਾਲਾ ਨੇ ਸਪੱਸ਼ਟ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗਤੀਸ਼ੀਲ ਅਗਵਾਈ ਹੇਠ ਕਾਂਗਰਸ ਇਸ ਧੱਕੇਸ਼ਾਹੀ ਖ਼ਿਲਾਫ਼ ਡਟ ਕੇ ਖੜੀ ਹੈ | ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਡਾ: ਬਲਵੰਤ ਰਾਏ ਸ਼ਰਮਾ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਮੀਡੀਆ ਕਰਮੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਇਲਾਵਾ ਅਖ਼ਬਾਰਾਂ ਵਾਲੀਆਂ ਗੱਡੀਆਂ ਰੋਕ ਕੇ ਚੈਕਿੰਗ ਦੇ ਨਾਂਅ ਉੱਤੇ ਤੰਗ ਪ੍ਰੇਸ਼ਾਨ ਕਰਨ ਖ਼ਿਲਾਫ਼ ਛੇਤੀ ਹੀ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ਿਰਡੀ ਸਾਈਾ ਦਰਬਾਰ ਵਿਖੇ ਕੱਢੀ 14ਵੀਂ ਸਾਲਾਨਾ ਪਾਲਕੀ ਯਾਤਰਾ <br/> ਅਗਲੀ ਖ਼ਬਰ ਦੀਵਾਨੇ ਖਾਟੂ ਵਾਲੇ ਦੇ ਸੇਵਾ ਸੰਘ ਨੇ ਪ੍ਰਭੂ ਖਾਟੂ ਸ਼ਿਆਮ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ <br/>
Ad Position 24