23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਗੁਰਦੁਆਰਾ ਵਿਖੇ ਦਰਸ਼ਨ ਕਰਨ ਮੌਕੇ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀ ਤੇ ਅਧਿਆਪਕ | ਅਜੀਤ ਤਸਵੀਰ <br/> 04-11-2025
ਬਰਨਾਲਾ, 3 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ ਦੇ ਕੀਤੇ | ਇਸ ਉਪਰੰਤ ਪਹਿਲੀ ਤੋਂ ਦੂਜੀ ਕਲਾਸ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਲਿਜਾਇਆ ਗਿਆ | ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਜਾਣਕਾਰੀ ਹਾਸਲ ਕੀਤਾ | ਪਿ੍ੰਸੀਪਲ ਮੈਡਮ ਸਰਬਜੀਤ ਕੌਰ ਸਰਾਂ ਨੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਾਨੂੰ ਸੱਚਾਈ, ਨਿਮਰਤਾ ਅਤੇ ਸੇਵਾ ਦਾ ਰਾਹ ਦਿਖਾਉਂਦੇ ਹਨ | ਸਾਨੂੰ ਆਪਣੇ ਜੀਵਨ ਵਿਚ ਗੁਰੂ ਜੀ ਦੀ ਬਾਣੀ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਉੱਤੇ ਚੱਲਦੇ ਹੋਏ ਜੀਵਨ ਬਤੀਤ ਕਰਨਾ ਚਾਹੀਦਾ ਹੈ | ਇਸ ਮੌਕੇ ਕੋਆਰਡੀਨੇਟਰ ਮੈਡਮ ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਸਾਕਸ਼ੀ ਜੈਨ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਡੀ. ਕਾਲਜ ਵਿਖੇ 'ਭਾਰਤ ਦਾ ਪ੍ਰਾਚੀਨ ਇਤਿਹਾਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਸ਼ਿਰਡੀ ਸਾਈਾ ਦਰਬਾਰ ਵਿਖੇ ਕੱਢੀ 14ਵੀਂ ਸਾਲਾਨਾ ਪਾਲਕੀ ਯਾਤਰਾ <br/>
Ad Position 24